- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਜ਼ਰਾਈਲ ਤੇ ਈਰਾਨ ਵਿਚਕਾਰ ਚੱਲ ਰਹੇ ਸੰਘਰਸ਼ ਕਾਰਨ ਹਾਲਾਤ ਵਿਗੜ ਗਏ। ਦੁਬਈ 'ਚ ਹੋਏ ਹਮਲਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡਾ ਬੰਦ ਕਰ ਦਿੱਤਾ, ਜਿਸ ਕਾਰਨ ਨੀਰੂ ਗਰਗ ਤੇ ਉਨ੍ਹਾਂ ਦੇ ਪਰਿਵਾਰ ਦੀ ਭਾਰਤ ਵਾਪਸੀ ਨਹੀਂ ਹੋ ਸਕੀ। ਉਨ੍ਹਾਂ ਦੀ ਦੁਬਈ ਤੋਂ ਅੰਮ੍ਰਿਤਸਰ ਲਈ ਫਲਾਈਟ ਸੀ।

ਜਾਗਰਣ ਸੰਵਾਦਦਾਤਾ, ਬਠਿੰਡਾ : ਇਜ਼ਰਾਈਲ ਤੇ ਈਰਾਨ ਵਿਚਾਲੇ ਜਾਰੀ ਤਣਾਅ ਤੇ ਜੰਗ ਵਰਗੇ ਹਾਲਾਤ ਦੌਰਾਨ ਦੁਬਈ 'ਚ ਹੋਏ ਹਮਲਿਆਂ ਤੋਂ ਬਾਅਦ ਸੁਰੱਖਿਆ ਕਾਰਨਾਂ ਕਰ ਕੇ ਦੁਬਈ ਏਅਰਪੋਰਟ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਅਚਾਨਕ ਲਏ ਗਏ ਫੈਸਲੇ ਕਾਰਨ ਦੁਬਈ ਗਏ ਸੈਂਕੜੇ ਯਾਤਰੀ ਉੱਥੇ ਫਸ ਗਏ ਹਨ। ਇਨ੍ਹਾਂ ਵਿਚ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਐੱਸਡੀ ਗਰਲਜ਼ ਕਾਲਜ ਦੀ ਪ੍ਰਿੰਸੀਪਲ ਨੀਰੂ ਗਰਗ ਵੀ ਸ਼ਾਮਲ ਹਨ, ਜੋ ਆਪਣੇ ਪਰਿਵਾਰ ਨਾਲ ਦੁਬਈ ਘੁੰਮਣ ਗਏ ਸਨ।
ਨੀਰੂ ਗਰਗ ਆਪਣੇ ਪਰਿਵਾਰ ਨਾਲ ਦੁਬਈ ਗਏ ਸੀ ਤੇ ਵਾਪਸੀ ਸ਼ਨਿਚਰਵਾਰ ਨੂੰ ਸੀ, ਪਰ ਇਸੇ ਦੌਰਾਨ ਇਜ਼ਰਾਈਲ ਤੇ ਈਰਾਨ ਵਿਚਕਾਰ ਚੱਲ ਰਹੇ ਸੰਘਰਸ਼ ਕਾਰਨ ਹਾਲਾਤ ਵਿਗੜ ਗਏ। ਦੁਬਈ 'ਚ ਹੋਏ ਹਮਲਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡਾ ਬੰਦ ਕਰ ਦਿੱਤਾ, ਜਿਸ ਕਾਰਨ ਨੀਰੂ ਗਰਗ ਤੇ ਉਨ੍ਹਾਂ ਦੇ ਪਰਿਵਾਰ ਦੀ ਭਾਰਤ ਵਾਪਸੀ ਨਹੀਂ ਹੋ ਸਕੀ। ਉਨ੍ਹਾਂ ਦੀ ਦੁਬਈ ਤੋਂ ਅੰਮ੍ਰਿਤਸਰ ਲਈ ਫਲਾਈਟ ਸੀ।
ਨੀਰੂ ਗਰਗ ਨੇ ਇੰਟਰਨੈੱਟ ਮੀਡੀਆ 'ਤੇ ਵੀਡੀਓ ਜਾਰੀ ਕਰ ਕੇ ਭਾਰਤ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਵੀਡੀਓ 'ਚ ਉਨ੍ਹਾਂ ਦੱਸਿਆ ਕਿ ਜਦੋਂ ਉਹ ਏਅਰਪੋਰਟ ਪਹੁੰਚੇ ਤਾਂ ਉੱਥੇ ਮੌਜੂਦ ਏਅਰਲਾਈਨ ਸਟਾਫ ਨੇ ਇਹ ਕਹਿ ਕੇ ਉਨ੍ਹਾਂ ਨੂੰ ਮੋੜ ਦਿੱਤਾ ਕਿ ਸਬੰਧਤ ਏਅਰਲਾਈਨ ਉਨ੍ਹਾਂ ਨਾਲ ਸੰਪਰਕ ਕਰੇਗੀ। ਪਰ ਘੰਟਿਆਂਬੱਧੀ ਇੰਤਜ਼ਾਰ ਤੋਂ ਬਾਅਦ ਵੀ ਕਿਸੇ ਨੇ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਦੁਬਈ ਏਅਰਪੋਰਟ ਅਥਾਰਟੀ ਦਾ ਵਿਵਹਾਰ ਵੀ ਯਾਤਰੀਆਂ ਪ੍ਰਤੀ ਤਸੱਲੀਬਖਸ਼ ਨਹੀਂ ਰਿਹਾ।
ਨੀਰੂ ਗਰਗ ਨੇ ਦੱਸਿਆ ਕਿ ਉਹ ਇੰਡੀਗੋ ਏਅਰਲਾਈਨਜ਼ ਦੇ ਦਫ਼ਤਰ ਵੀ ਗਏ ਸਨ, ਪਰ ਉੱਥੋਂ ਵੀ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਤੇ ਸਟਾਫ ਦਫ਼ਤਰ ਛੱਡ ਕੇ ਚਲਾ ਗਿਆ। ਇਸ ਕਾਰਨ ਉਹ ਤੇ ਉਨ੍ਹਾਂ ਦਾ ਪਰਿਵਾਰ ਪੂਰਾ ਦਿਨ ਪਰੇਸ਼ਾਨ ਹੁੰਦੇ ਰਹੇ। ਇੱਕ ਪੂਰਾ ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਏਅਰਲਾਈਨ ਵੱਲੋਂ ਅਤੇ ਨਾ ਹੀ ਕਿਸੇ ਸਰਕਾਰੀ ਏਜੰਸੀ ਵੱਲੋਂ ਉਨ੍ਹਾਂ ਨਾਲ ਕੋਈ ਸੰਪਰਕ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਕਾਰਨ ਦੁਬਈ 'ਚ ਹੋਟਲ ਦੇ ਕਿਰਾਏ ਅਚਾਨਕ ਕਾਫੀ ਵਧ ਗਏ ਹਨ। ਏਅਰਪੋਰਟ ਤੋਂ ਕਰੀਬ 20 ਕਿਲੋਮੀਟਰ ਦੂਰ ਉਨ੍ਹਾਂ ਨੂੰ ਇਕ ਹੋਟਲ ਮਿਲਿਆ, ਜਿੱਥੇ ਠਹਿਰਨ ਲਈ ਉਨ੍ਹਾਂ ਨੂੰ ਭਾਰੀ ਰਕਮ ਚੁਕਾਉਣੀ ਪਈ। ਉਨ੍ਹਾਂ ਕੋਲ ਜੋ ਵੀ ਕੈਸ਼ ਸੀ, ਉਹ ਲਗਪਗ ਖ਼ਤਮ ਹੋ ਚੁੱਕਾ ਹੈ। ਹੁਣ ਸਥਿਤੀ ਇਹ ਹੈ ਕਿ ਹੋਟਲ ਪ੍ਰਬੰਧਨ ਉਨ੍ਹਾਂ ਨੂੰ ਕਮਰਾ ਖਾਲੀ ਕਰਨ ਲਈ ਕਹਿ ਰਿਹਾ ਹੈ।
ਨੀਰੂ ਗਰਗ ਨੇ ਇਹ ਵੀ ਦੱਸਿਆ ਕਿ ਉਹ ਬੀਪੀ ਦੀ ਮਰੀਜ਼ ਹਨ ਤੇ ਜ਼ਰੂਰੀ ਦਵਾਈਆਂ ਵੀ ਖ਼ਤਮ ਹੋ ਚੁੱਕੀਆਂ ਹਨ। ਅਜਿਹੇ ਵਿੱਚ ਉਨ੍ਹਾਂ ਦੀ ਚਿੰਤਾ ਹੋਰ ਵਧ ਗਈ ਹੈ। ਬਠਿੰਡਾ ਅਤੇ ਆਸ-ਪਾਸ ਦੇ ਇਲਾਕੇ ਤੋਂ ਉਨ੍ਹਾਂ ਦੇ ਰਿਸ਼ਤੇਦਾਰ ਲਗਾਤਾਰ ਫੋਨ ਕਰ ਕੇ ਮਦਦ ਦਾ ਭਰੋਸਾ ਦਿਵਾ ਰਹੇ ਹਨ, ਪਰ ਦੁਬਈ 'ਚ ਸਥਾਨਕ ਪ੍ਰਸ਼ਾਸਨ ਜਾਂ ਭਾਰਤ ਸਰਕਾਰ ਵੱਲੋਂ ਹਾਲੇ ਤਕ ਕੋਈ ਮਦਦ ਨਹੀਂ ਪਹੁੰਚੀ ਹੈ। ਨੀਰੂ ਗਰਗ ਨੇ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰ ਨਾਲ ਬੇਹੱਦ ਮੁਸ਼ਕਿਲ ਹਾਲਾਤ ਵਿੱਚ ਫਸੀ ਹੋਈ ਹੈ, ਇਸ ਲਈ ਭਾਰਤ ਸਰਕਾਰ ਨੂੰ ਤੁਰੰਤ ਦਖਲ ਦੇ ਕੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ।