ਲੋਕ ਮਿਲਣੀਆਂ ’ਚ ਮਿਲ ਰਹੇ ਅਥਾਹ ਪਿਆਰ ਤੋਂ ਸਪੱਸ਼ਟ ਹੈ ਕਿ ਭਗਵੰਤ ਮਾਨ ਮੁੜ ਬਣਨਗੇ ਮੁੱਖ ਮੰਤਰੀ : ਕੋਟ ਫੱਤਾ
ਹਲਕਾ ਇੰਚਾਰਜ ਨੇ ਕਿਹਾ ਕਿ ਬਠਿੰਡਾ ਦਿਹਾਤੀ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਆਸਤ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰੋਸੇ ਅਤੇ ਸਮਰਥਨ ਨਾਲ ਭਗਵੰਤ ਸਿੰਘ ਮਾਨ ਮੁੜ ਪੰਜਾਬ ਦੀ ਕਮਾਨ ਸੰਭਾਲਣਗੇ।
Publish Date: Sun, 09 Aug 2026 04:12 PM (IST)
Updated Date: Mon, 10 Aug 2026 01:56 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਵਿਚ ‘ਆਪ’ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਮਜ਼ਬੂਤ ਕਰਨ ਲਈ ਲੋਕ ਮਿਲਣੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮਿਲਣੀਆਂ ਦੌਰਾਨ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ‘ਆਪ’ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟ ਫੱਤਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮੁੜ ਮੌਕਾ ਦੇਣਗੇ। ਗੋਪਾਲ ਸਿੰਘ ਕੋਟ ਫੱਤਾ ਨੇ ਦੱਸਿਆ ਕਿ ਉਹ ਰੋਜ਼ਾਨਾ ਹਲਕੇ ਦੇ 4 ਤੋਂ 5 ਪਿੰਡਾਂ ਵਿਚ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਦੇ ਸੁੱਖ-ਦੁੱਖ ਵਿਚ ਵੀ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਹੋਣ ਕਾਰਨ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਲੋਕਾਂ ਦੀ ਰਾਇ ਨੂੰ ਸਮਝਣ ਦਾ ਮੌਕਾ ਮਿਲ ਰਿਹਾ ਹੈ। ਹਲਕਾ ਇੰਚਾਰਜ ਨੇ ਕਿਹਾ ਕਿ ਬਠਿੰਡਾ ਦਿਹਾਤੀ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਆਸਤ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰੋਸੇ ਅਤੇ ਸਮਰਥਨ ਨਾਲ ਭਗਵੰਤ ਸਿੰਘ ਮਾਨ ਮੁੜ ਪੰਜਾਬ ਦੀ ਕਮਾਨ ਸੰਭਾਲਣਗੇ।