ਸਮਾਜ ਵਿਚ ਹਰ ਔਰਤ ਦੀ ਰੱਖਿਆ ਕਰਨਾ ਸਾਡਾ ਮੁੱਢਲਾ ਫਰਜ਼ : ਐਡਵੋਕੇਟ ਨਵਦੀਪ
ਸਮਾਜ ਵਿਚ ਹਰ ਔਰਤ ਦੀ ਰੱਖਿਆ ਕਰਨਾ ਸਾਡਾ ਮੁੱਢਲਾ ਫਰਜ਼ : ਐਡਵੋਕੇਟ ਨਵਦੀਪ
Publish Date: Fri, 28 Aug 2026 04:49 PM (IST)
Updated Date: Fri, 28 Aug 2026 04:52 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਰੱਖੜ ਪੁੰਨਿਆ ਦੇ ਪਵਿੱਤਰ ਤਿਉਹਾਰ ਮੌਕੇ ਐਡਵੋਕੇਟ ਨਵਦੀਪ ਸਿੰਘ ਨੇ ਸਮੂਹ ਭੈਣਾਂ ਨੂੰ ਰੱਖੜੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਮਾਜ ਵਿਚ ਹਰ ਔਰਤ ਦੀ ਰੱਖਿਆ ਕਰਨਾ ਸਾਡਾ ਮੁੱਢਲਾ ਫਰਜ਼ ਹੈ। ਔਰਤ ਮਾਂ, ਪਤਨੀ ਅਤੇ ਭੈਣ ਸਮੇਤ ਵੱਖ-ਵੱਖ ਰੂਪਾਂ ਵਿਚ ਪਰਿਵਾਰ ਅਤੇ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਭੈਣ-ਭਰਾ ਦਾ ਰਿਸ਼ਤਾ ਦੁਨੀਆ ਦੇ ਸਭ ਤੋਂ ਪਵਿੱਤਰ ਅਤੇ ਉੱਤਮ ਰਿਸ਼ਤਿਆਂ ਵਿਚੋਂ ਇੱਕ ਹੈ। ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਮੀ ਉਮਰ ਅਤੇ ਸੁੱਖ-ਸਮ੍ਰਿੱਧੀ ਦੀ ਕਾਮਨਾ ਕਰਦੀਆਂ ਹਨ, ਜਦਕਿ ਭਰਾ ਆਪਣੀਆਂ ਭੈਣਾਂ ਦੀ ਹਮੇਸ਼ਾ ਰੱਖਿਆ ਕਰਨ ਦਾ ਵਾਅਦਾ ਕਰਦੇ ਹਨ। ਐਡਵੋਕੇਟ ਨਵਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਰੱਖੜੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ, ਖਾਸ ਕਰਕੇ ਭੈਣਾਂ ਤੇ ਭਰਾਵਾਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਹਰ ਪਰਿਵਾਰ ਵਿਚ ਪਿਆਰ, ਭਾਈਚਾਰਾ ਅਤੇ ਖੁਸ਼ਹਾਲੀ ਬਣੀ ਰਹੇ।