ਜਗਦੀਪ ਸਿੰਘ ਗਹਿਰੀ ਵੱਲੋਂ ਬਠਿੰਡਾ ਦਿਹਾਤੀ ’ਚ ਸਿਆਸੀ ਸਰਗਰਮੀਆਂ ਤੇਜ਼ ਜਗਦੀਪ ਸਿੰਘ ਗਹਿਰੀ ਵੱਲੋਂ ਬਠਿੰਡਾ ਦਿਹਾਤੀ ’ਚ ਸਿਆਸੀ ਸਰਗਰਮੀਆਂ ਤੇਜ਼
Publish Date: Sat, 26 Sep 2026 03:57 PM (IST)
Updated Date: Sat, 26 Sep 2026 04:00 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ, ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਗਹਿਰੀ ਵੱਲੋਂ ਹਲਕਾ ਬਠਿੰਡਾ ਦਿਹਾਤੀ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਿਛਲੇ ਕਈ ਦਿਨਾਂ ਤੋਂ ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਨਿੱਜੀ ਰਾਬਤਾ ਕਾਇਮ ਕਰ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਜੋਧਪੁਰ ਰੋਮਾਣਾ, ਗੁਰੂਸਰ ਸੈਣੇਵਾਲਾ, ਮਹਿਤਾ, ਗਹਿਰੀ ਭਾਗੀ, ਸੰਗਤ ਮੰਡੀ ਅਤੇ ਕੋਟਗੁਰੂ ਸਮੇਤ ਕਈ ਪਿੰਡਾਂ ਵਿਚ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਪਿਛਲੀਆਂ ਸਰਕਾਰਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਪਾਰਟੀ ਦੇ ਭਵਿੱਖੀ ਏਜੰਡੇ ਬਾਰੇ ਜਾਣਕਾਰੀ ਸਾਂਝੀ ਕੀਤੀ। ਜਗਦੀਪ ਸਿੰਘ ਗਹਿਰੀ ਨੇ ਕਿਹਾ ਕਿ ਲੋਕਾਂ ਦਾ ਝੁਕਾਅ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਪਿੰਡਾਂ ਵਿਚ ਵਿਕਾਸ ਤੇ ਰੁਜ਼ਗਾਰ ਦੇ ਮੁੱਦੇ ਗੰਭੀਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲੀ ਪਾਰਟੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਪਤਵੰਤੇ ਸੱਜਣਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ। ਉਨ੍ਹਾਂ ਆਉਣ ਵਾਲੇ ਦਿਨਾਂ ਵਿਚ ਹੋਰ ਪਿੰਡਾਂ ਵਿਚ ਵੀ ਰਾਬਤਾ ਮੁਹਿੰਮ ਜਾਰੀ ਰੱਖਣ ਦੀ ਗੱਲ ਕਹੀ।