ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਉਣ ਦੇ ਜੰਮਪਲ ਜਗਰੂਪ ਬਰਾੜ ਦੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੀ ਐੱਨਡੀਪੀ ਸਰਕਾਰ ’ਚ ਰਾਜ ਮੰਤਰੀ ਬਣਨ ਨਾਲ ਇਲਾਕੇ ’ਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਦੇ ਭਰਾ ਜਸਵੰਤ ਸਿੰਘ ਨੇ ਦੱਸਿਆ ਕਿ ਜਗਰੂਪ ਨੂੰ ਬੀਸੀ ਦੇ ਲੈਫਟੀਨੈਂਟ ਗਵਰਨਰ ਵੱਲੋਂ ਸਹੁੰ ਚੁਕਵਾਈ ਗਈ ਹੈ। ਉਨ੍ਹਾਂ ਨੂੰ ਟਰੇਡ ਰਾਜ ਮੰਤਰੀ ਬਣਾਇਆ ਗਿਆ ਹੈ। ਜਗਰੂਪ ਪਹਿਲੀ ਵਾਰ 2004 ’ਚ ਸਰੀ ਵਿਚ ਵਿਧਾਇਕ ਵਜੋਂ ਚੁਣੇ ਗਏ ਸਨ। ਉਹ 2017 ਅਤੇ 2020 ਵਿਚ ਸਰੀ-ਫਲੀਟਵੁੱਡ ਲਈ ਦੁਬਾਰਾ ਵਿਧਾਇਕ ਚੁਣੇ ਗਏ ਸਨ। ਉਹ ਭਾਰਤੀ ਰਾਸ਼ਟਰੀ ਬਾਸਕਟਬਾਲ ਟੀਮ ਦਾ ਮੈਂਬਰ ਸਨ।

Posted By: Jagjit Singh