ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਵਿਖੇ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਵਿਖੇ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
Publish Date: Fri, 04 Sep 2026 05:00 PM (IST)
Updated Date: Fri, 04 Sep 2026 05:01 PM (IST)
ਸੀਨੀਅਰ ਰਿਪੋਰਟਰ ਬਠਿੰਡਾ ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ, ਬੁਰਜ ਮਹਿਮਾ ਬਠਿੰਡਾ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਸੰਦੇਸ਼ ਨੂੰ ਦਰਸਾਉਂਦੇ ਭਜਨ ਅਤੇ ਗੀਤ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਪ੍ਰਸੰਗਾਂ ਨੂੰ ਵੀ ਪੇਸ਼ ਕੀਤਾ, ਜਿਸ ਨੇ ਹਾਜ਼ਰ ਸਟਾਫ ਅਤੇ ਵਿਦਿਆਰਥੀਆਂ ਨੂੰ ਪ੍ਰਭਾਵਿਤ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਬੰਧਕ ਅਤੇ ਕਾਲਜ ਦੀ ਪ੍ਰਿੰਸੀਪਲ ਪਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਨੇ ਹਮੇਸ਼ਾ ਸੱਚ, ਧਰਮ, ਨੇਕੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਗੁਣਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦੀ ਅਪੀਲ ਕੀਤੀ। ਸਮਾਗਮ ਦੇ ਅੰਤ ਵਿੱਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਜਨਮ ਅਸ਼ਟਮੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਉਪਰੰਤ ਪ੍ਰਸ਼ਾਦ ਵੰਡਿਆ ਗਿਆ। ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸਮਾਗਮ ਨੂੰ ਸਫ਼ਲ ਅਤੇ ਯਾਦਗਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।