ਸ੍ਰੀ ਸਨਾਤਨ ਧਰਮ ਧਰਮਸ਼ਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਸ੍ਰੀ ਸਨਾਤਨ ਧਰਮ ਧਰਮਸ਼ਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Publish Date: Sun, 06 Sep 2026 04:04 PM (IST)
Updated Date: Sun, 06 Sep 2026 04:07 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀਜਾਗਰਣ ਮੌੜ ਮੰਡੀ ਸ੍ਰੀ ਸਨਾਤਨ ਧਰਮ ਧਰਮਸ਼ਾਲਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਪਾਵਨ ਜਨਮ ਅਸ਼ਟਮੀ ਉਤਸਵ ਬੜੀ ਸ਼ਰਧਾ, ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ।ਸਮਾਗਮ ਦੌਰਾਨ ਫਤਿਹਾਬਾਦ ਤੋਂ ਪਹੁੰਚੀ ਮਸ਼ਹੂਰ ਭਜਨ ਗਾਇਕਾ ਗੁੰਜਨ ਮਹਿਤਾ ਨੇ ਆਪਣੀ ਮਧੁਰ ਆਵਾਜ਼ ਵਿੱਚ ਰਸਭਿੰਨੇ ਭਜਨ ਗਾ ਕੇ ਸੰਗਤਾਂ ਨੂੰ ਮੰਤਰ-ਮੁਗਧ ਕੀਤਾ। ਇਸ ਦੇ ਨਾਲ ਹੀ ਮਹਾਰਾਜਾ ਅਗਰਸੈਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ-ਕ੍ਰਿਸ਼ਨ ਦੀਆਂ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਮੂਹ ਸੰਗਤ ਨੂੰ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੁਆਰਾ ਦਰਸਾਏ ਮਾਰਗ ਅਤੇ ਉਨ੍ਹਾਂ ਦੀਆਂ ਪਵਿੱਤਰ ਸਿੱਖਿਆਵਾਂ ਤੇ ਚੱਲਦਿਆਂ ਆਪਸੀ ਭਾਈਚਾਰੇ, ਪ੍ਰੇਮ ਅਤੇ ਨਿਮਰਤਾ ਨਾਲ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਧਰਮਸ਼ਾਲਾ ਕਮੇਟੀ ਦੇ ਚੇਅਰਮੈਨ ਵਿਰੇਂਦਰ ਬੋਗਾ, ਭਾਰਤ ਭੂਸ਼ਨ, ਤਰਸੇਮ ਚੰਦ, ਗੋਰਾ ਲਾਲ ਅਤੇ ਪਵਨ ਕੁਮਾਰ ਨੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।