ਬਠਿੰਡਾ ਦਿਹਾਤੀ ਤੋਂ ਗਹਿਰੀ ਬੁੱਟਰ ਹੋਣਗੇ ਅਕਾਲੀ ਉਮੀਦਵਾਰ
ਬਠਿੰਡਾ ਦਿਹਾਤੀ ਤੋਂ ਜਸਕਰਨ ਸਿੰਘ ਗਹਿਰੀ ਬੁੱਟਰ ਹੋਣਗੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ
Publish Date: Fri, 09 Oct 2026 08:10 PM (IST)
Updated Date: Sat, 10 Oct 2026 04:06 AM (IST)
ਫੋਟੋ:1 ਕੈਪਸ਼ਨ: ਜਸਕਰਨ ਸਿੰਘ ਗਹਿਰੀ ਬੁੱਟਰ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਬਠਿੰਡਾ ਦਿਹਾਤੀ ਦੇ ਰਾਖਵੇਂ ਵਿਧਾਨ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਵੱਲੋਂ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਆਪਣਾ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ। ਜਾਣਕਾਰੀ ਅਨੁਸਾਰ ਪਾਰਟੀ ਵੱਲੋਂ ਉਨ੍ਹਾਂ ਦੇ ਨਾਮ ’ਤੇ ਸਹਿਮਤੀ ਬਣ ਗਈ ਹੈ ਤੇ ਉਮੀਦਵਾਰੀ ਦਾ ਰਸਮੀ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਗਹਿਰੀ ਬੁੱਟਰ ਇਸ ਸਮੇਂ ਨਹਿਰੀ ਪਟਵਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਦੇ ਨਾਲ ਹੀ ਉਹ ਮੁਲਾਜ਼ਮ ਜਥੇਬੰਦੀ ਵਿੱਚ ਸਰਗਰਮ ਰਹਿ ਕੇ ਮੁਲਾਜ਼ਮਾਂ ਦੇ ਹੱਕਾਂ ਤੇ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦੇ ਆ ਰਹੇ ਹਨ। ਉਨ੍ਹਾਂ ਦੀ ਪਛਾਣ ਮੁਲਾਜ਼ਮ ਵਰਗ ਨਾਲ ਜੁੜੇ ਇੱਕ ਅਜਿਹੇ ਨੌਜਵਾਨ ਵਜੋਂ ਦੱਸੀ ਜਾਂਦੀ ਹੈ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਹਨ। ਜਸਕਰਨ ਸਿੰਘ ਗਹਿਰੀ ਬੁੱਟਰ ਦਾ ਕਹਿਣਾ ਸੀ ਜੇਕਰ ਸ੍ਰੋਮਣੀ ਅਕਾਲੀ ਦਲ ਨੇ ਟਿਕਟ ਦਿੱਤੀ ਤਾਂ ਉਹ ਬਠਿੰਡਾ ਦਿਹਾਤੀ ਹਲਕੇ ਤੋਂ ਸੀਟ ਜਿੱਤ ਕੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਝੋਲੀ ਪਾਉਣਗੇ।