ਜਸਵੀਰ ਸਿੰਘ ਬਦਿਆਲਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਜਸਵੀਰ ਸਿੰਘ ਬਦਿਆਲਾ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ
Publish Date: Tue, 27 Oct 2026 05:12 PM (IST)
Updated Date: Tue, 27 Oct 2026 05:13 PM (IST)
ਕੇਵਲ ਢਿੱਲੋਂ, ਅਨਿਲਸਰੀਨ, ਲਖਵਿੰਦਰ ਮੋਮੀ ਤੇ ਗੁਰਪ੍ਰੀਤ ਮਲੂਕਾ ਨੇ ਕੀਤਾ ਸਨਮਾਨਿਤ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ, ਮੌੜ, ਰਾਮਪੁਰਾ ਅਤੇ ਤਲਵੰਡੀ ਸਾਬੋ ਖੇਤਰਾਂ ਵਿਚ ਭਾਜਪਾ ਨੂੰ ਉਸ ਸਮੇਂ ਸਿਆਸੀ ਬਲ ਮਿਲਿਆ, ਜਦੋਂ ਇਨ੍ਹਾਂ ਇਲਾਕਿਆਂ ਵਿਚ ਚੰਗਾ ਪ੍ਰਭਾਵ ਰੱਖਣ ਵਾਲੇ ਟਕਸਾਲੀ ਅਕਾਲੀ ਆਗੂ ਜਸਵੀਰ ਸਿੰਘ ਬਦਿਆਲਾ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿਖੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਸੂਬਾਈ ਆਗੂਆਂ ਨੇ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਇਹ ਸ਼ਮੂਲੀਅਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਪ੍ਰੇਰਨਾ ਸਦਕਾ ਹੋਈ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜਨਰਲ ਸਕੱਤਰ ਰਾਜੇਸ਼ ਧੀਮਾਨ, ਗੁਰਪ੍ਰੀਤ ਸਿੰਘ ਮਲੂਕਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਜਸਵੀਰ ਸਿੰਘ ਬਦਿਆਲਾ ਦਾ ਪਾਰਟੀ ਵਿਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਬਦਿਆਲਾ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਹਨ। ਉਹ ਪਾਰਟੀ ਵਿਚ ਸਰਕਲ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਵਰਗੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਇਲਾਵਾ ਪਿੰਡ ਦੇ ਸਰਪੰਚ ਵੀ ਰਹਿ ਚੁੱਕੇ ਹਨ। ਇਲਾਕੇ ਵਿਚ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਪਛਾਣ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਜਸਵੀਰ ਸਿੰਘ ਬਦਿਆਲਾ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਮੌੜ, ਰਾਮਪੁਰਾ ਅਤੇ ਤਲਵੰਡੀ ਸਾਬੋ ਹਲਕਿਆਂ ਵਿਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਧਿਰਾਂ ਦੇ ਆਗੂ ਅਤੇ ਆਮ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਆਗੂ ਅਤੇ ਵਰਕਰ ਵੀ ਪਾਰਟੀ ਵਿਚ ਸ਼ਾਮਲ ਹੋਣਗੇ। ਜਸਵੀਰ ਸਿੰਘ ਬਦਿਆਲਾ ਨੇ ਕਿਹਾ ਕਿ ਉਹ ਭਾਜਪਾ ਦੀ ‘ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ’ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਭਾਜਪਾ ਇਕ ਢੁੱਕਵਾਂ ਬਦਲ ਹੈ। ਇਸ ਮੌਕੇ ਜ਼ਿਲ੍ਹਾ ਯੁਵਾ ਵਿੰਗ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਵੀ ਹਾਜ਼ਰ ਸਨ। ਇਹ ਜਾਣਕਾਰੀ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਸਾਂਝੀ ਕੀਤੀ।