ਜਸਵਿੰਦਰ ਕੌਰ ਵੱਲੋਂ ਸਰਕਾਰੀ ਸਕੂਲ ਲੇਲੇਵਾਲਾ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਜਸਵਿੰਦਰ ਕੌਰ ਵੱਲੋਂ ਸਰਕਾਰੀ ਸਕੂਲ ਲੇਲੇਵਾਲਾ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ
Publish Date: Tue, 10 Nov 2026 06:03 PM (IST)
Updated Date: Tue, 10 Nov 2026 06:06 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੇਲੇਵਾਲਾ (ਬਠਿੰਡਾ) ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਤਿਆਰ ਕੀਤੇ ਗਏ ਨਵੇਂ ਸਮਾਰਟ ਕਲਾਸ ਰੂਮ ਦਾ 7 ਨਵੰਬਰ ਨੂੰ ਉਦਘਾਟਨ ਕੀਤਾ ਗਿਆ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਜਸਵਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਜਸਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਸਿੱਖਿਆ ਦੇ ਖੇਤਰ ਵਿਚ ਆਧੁਨਿਕ ਤਕਨੀਕਾਂ ਦੀ ਵਰਤੋਂ ਬਹੁਤ ਜ਼ਰੂਰੀ ਹੈ। ਸਮਾਰਟ ਕਲਾਸ ਰੂਮ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਵੇਂ ਅਤੇ ਪ੍ਰਭਾਵਸ਼ਾਲੀ ਤਰੀਕੇ ਮੁਹੱਈਆ ਹੋਣਗੇ, ਜਿਸ ਨਾਲ ਉਨ੍ਹਾਂ ਦੀ ਸਿੱਖਣ ਦੀ ਰੁਚੀ ਵਿਚ ਵਾਧਾ ਹੋਵੇਗਾ। ਉਨ੍ਹਾਂ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਮਾਰਟ ਕਲਾਸ ਰੂਮ ਵਰਗੀਆਂ ਸਹੂਲਤਾਂ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਵਧੇਰੇ ਮੌਕੇ ਮਿਲਣਗੇ ਅਤੇ ਉਹ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣ ਸਕਣਗੇ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਹੋਰ ਪਤਵੰਤਿਆਂ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ।