ਮਨਪ੍ਰਰੀਤ ਸਿੰਘ ਗਿੱਲ, ਬਾਲਿਆਂਵਾਲੀ : ਨੇੜਲੇ ਪਿੰਡ ਢੱਡੇ ਤੋਂ ਖੇਤੀ ਕਾਨੂੰਨਾਂ ਵਿਰੁੱਧ ਲੱਗੇ ਦਿੱਲੀ ਮੋਰਚੇ 'ਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਹੇਠ ਇਕ ਜਥਾ ਰਵਾਨਾ ਹੋਇਆ। ਜਾਣਕਾਰੀ ਦਿੰਦਿਆਂ ਮਲਕੀਤ ਸਿੰਘ ਢੱਡੇ, ਤਰਸੇਮ ਸਿੰਘ ਪ੍ਰਧਾਨ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਖੇਤੀ ਤੇ ਲੋਕ ਵਿਰੋਧੀ ਕਾਲੇ ਕਾਨੂੰਨ ਬਣਾ ਕੇ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਿਆ ਗਿਆ ਹੈ। ਇਹ ਕਾਲੇ ਕਾਨੂੰਨ ਦੇਸ਼ ਦੇ ਸਮੁੱਚੇ ਮਿਹਨਤਕਸ਼ ਲੋਕਾਂ ਨੂੰ ਤਬਾਹ ਕਰਨ ਵਾਲੇ ਹਨ। ਦੇਸ਼ ਦੇ ਸਾਰੇ ਵਰਗਾਂ 'ਤੇ ਇਨਾਂ੍ਹ ਦਾ ਮਾੜਾ ਅਸਰ ਪਵੇਗਾ। ਉਨਾਂ੍ਹ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਇਨਾਂ੍ਹ ਕਾਲੇ ਕਾਨੂੰਨਾਂ ਖਿਲਾਫ਼ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਸਫ਼ਲ ਬਣਾਉਣ ਲਈ ਸਾਰੇ ਵਰਗਾਂ ਦੇ ਸਾਥ ਦੀ ਲੋੜ ਹੈ। ਢੱਡੇ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਵੱਲੋਂ ਨਵੇਂ ਬਣਾਏ ਖੇਤੀ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਕਿਸਾਨੀ ਕਿੱਤਾ ਤੇ ਕਿਸਾਨ ਬਿਲਕੁਲ ਬਰਬਾਦ ਹੋ ਜਾਣਗੇ। ਉਨਾਂ੍ਹ ਕਿਹਾ ਕਿ ਸਾਨੂੰ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਮੋਰਚੇ ਵਿਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਨਸਲਾਂ ਤੇ ਫਸਲਾਂ ਨੂੰ ਬਚਾ ਸਕੀਏ। ਇਸ ਮੌਕੇ ਮਲਕੀਤ ਢੱਡੇ ਤੋਂ ਇਲਾਵਾ ਤਰਸੇਮ ਸਿੰਘ, ਭੋਲਾ ਸਿੰਘ, ਬਲਵੀਰ ਸਿੰਘ, ਗੁਰਪ੍ਰਰੀਤ ਸੇਖੋਂ, ਵਕੀਲ ਸਿੰਘ, ਬੋਹੜ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।