ਜਥੇਦਾਰ ਗਿਆਨੀ ਟੇਕ ਸਿੰਘ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਜਥੇਦਾਰ ਗਿਆਨੀ ਟੇਕ ਸਿੰਘ ਨੇ ਮਾਨਸਾ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Publish Date: Thu, 19 Nov 2026 05:47 PM (IST)
Updated Date: Thu, 19 Nov 2026 05:49 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਮਾਨਸਾ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਦੌਰਾਨ ਜਥੇਦਾਰ ਗਿਆਨੀ ਟੇਕ ਸਿੰਘ ਨੇ ਪਰਿਵਾਰ ਦਾ ਹਾਲ-ਚਾਲ ਜਾਣਿਆ ਅਤੇ ਇਸ ਦੁੱਖ ਦੀ ਘੜੀ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਆਪਣੀ ਜਾਨ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਮੁੱਚਾ ਪੰਥ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਅਤੇ ਸਬ-ਆਫਿਸ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭੋਲਾ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।