
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਠਿੰਡਾ ਦੇ ਪਿੰਡ ਜੀਦਾ ਵਿੱਚ ਸਤੰਬਰ 2025 ਦੌਰਾਨ ਘਰ ਵਿੱਚ ਵਿਸਫੋਟਕ ਸਮੱਗਰੀ ਨਾਲ ਬੰਬ ਤਿਆਰ ਕਰਨ ਦੀ ਕੋਸ਼ਿਸ਼ ਦੌਰਾਨ ਹੋਏ ਧਮਾਕੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਦੇ ਪਿੰਡ ਜੀਦਾ ਵਿੱਚ ਸਤੰਬਰ 2025 ਦੌਰਾਨ ਘਰ ਵਿੱਚ ਵਿਸਫੋਟਕ ਸਮੱਗਰੀ ਨਾਲ ਬੰਬ ਤਿਆਰ ਕਰਨ ਦੀ ਕੋਸ਼ਿਸ਼ ਦੌਰਾਨ ਹੋਏ ਧਮਾਕੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਮੋਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਨੇ ਗੁਰਪ੍ਰੀਤ ਸਿੰਘ ਵੱਲੋਂ ਦਾਇਰ ਕੀਤੀ ਗਈ ਦੋਸ਼ ਮੁਕਤੀ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁੱਢਲੇ ਪੱਧਰ ’ਤੇ ਮਾਮਲੇ ਵਿੱਚ ਉਸ ਦੇ ਖ਼ਿਲਾਫ਼ ਲੋੜੀਂਦੇ ਸਬੂਤ ਹੋਣ ਦੀ ਗੱਲ ਕਹਿੰਦਿਆਂ ਉਸ ਖ਼ਿਲਾਫ਼ ਮੁਕੱਦਮਾ ਅੱਗੇ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।
ਐਨਆਈਏ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਅਨੁਸਾਰ ਗੁਰਪ੍ਰੀਤ ਸਿੰਘ ’ਤੇ ਵਿਸਫੋਟਕ ਤਿਆਰ ਕਰਨ ਤੋਂ ਪਹਿਲਾਂ ਉਹ ਆਨਲਾਈਨ ਕਥਿਤ ਪਾਕਿਸਤਾਨੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸੰਪਰਕ ਵਿਚ ਚੱਲ ਰਿਾ ਸੀ। ਐਨਆਈ ਦੀ ਚਾਰਜ਼ਸ਼ੀਟ ਵਿਚ ਉਸ ਉੱਪਰ ਵਿਦੇਸ਼ ਵਿੱਚੋਂ ਕਥਿਤ ਫੰਡਾਂ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਵਰਗੇ ਦੋਸ਼ ਲਗਾਏ ਗਏ ਹਨ। ਜਾਂਚ ਏਜੰਸੀ ਨੇ ਇਨ੍ਹਾਂ ਦੋਸ਼ਾਂ ਨੂੰ ਸਿੱਧ ਕਰਨ ਲਈ ਅਦਾਲਤ ਅੱਗੇ ਡਿਜੀਟਲ ਉਪਕਰਨਾਂ, ਦਸਤਾਵੇਜ਼ਾਂ, ਗਵਾਹਾਂ ਦੇ ਬਿਆਨਾਂ, ਇੰਟਰਨੈੱਟ ਗਤੀਵਿਧੀਆਂ ਅਤੇ ਕਾਲ ਡਿਟੇਲ ਰਿਕਾਰਡ ਸਮੇਤ ਵੱਖ-ਵੱਖ ਸਬੂਤ ਅਦਾਲਤ ਅੱਗੇ ਰੱਖੇ ਹਨ। ਐਨਆਈਏ ਵੱਲੋਂ ਅਦਾਲਤ ਅੱਗੇ ਰੱਖੇ ਸਬੂਤਾਂ ਤੋਂ ਬਾਅਦ ਹੁਣ ਮਾਮਲਾ ਅੱਗੇ ਚੱਲੇਗਾ।
ਇਨ੍ਹਾਂ ਧਾਰਾਵਾਂ ਤਹਿਤ ਚੱਲੇਗਾ ਮੁਕੱਦਮਾ
ਅਦਾਲਤ ਨੇ ਗੁਰਪ੍ਰੀਤ ਸਿੰਘ ਖ਼ਿਲਾਫ਼ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ 18, 23(1) ਅਤੇ 38 ਤਹਿਤ ਦੋਸ਼ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਨਾਲ ਹੁਣ ਮਾਮਲਾ ਅਗਲੇ ਪੜਾਅ ਵਿੱਚ ਦਾਖ਼ਲ ਹੋ ਗਿਆ ਹੈ ਅਤੇ ਇਨ੍ਹਾਂ ਧਾਰਾਵਾਂ ਤਹਿਤ ਮੁਕੱਦਮੇ ਦੀ ਕਾਰਵਾਈ ਅੱਗੇ ਵਧੇਗੀ।