ਪਿੰਡ ਡਿੱਖ ’ਚ ਜੀਦਾ ਨੇ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ
ਪਿੰਡ ਡਿੱਖ ’ਚ ਜੀਦਾ ਨੇ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ
Publish Date: Sun, 11 Oct 2026 04:01 PM (IST)
Updated Date: Sun, 11 Oct 2026 04:02 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਹਲਕਾ ਮੌੜ ਦੇ ਪਿੰਡ ਡਿੱਖ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਡ ਕਿੱਟਾਂ ਵੰਡਣ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸ਼ੂਗਰਫੈਡ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਨਵਦੀਪ ਸਿੰਘ ਜੀਦਾ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਮਾਨ ਨੇ ਖੇਡ ਕਿੱਟਾਂ ਦੀ ਵੰਡ ਲਈ ਨਵਦੀਪ ਸਿੰਘ ਜੀਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।