ਜੀਤਮਹਿੰਦਰ ਸਿੰਘ ਸਿੱਧੂ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਪਹੁੰਚ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨਾਲ ਪ੍ਰਗਟਾਇਆ ਦੁੱਖ ਜੀਤਮਹਿੰਦਰ ਸਿੰਘ ਸਿੱਧੂ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਪਹੁੰਚ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨਾਲ ਪ੍ਰਗਟਾਇਆ ਦੁੱਖ
Publish Date: Thu, 22 Oct 2026 04:11 PM (IST)
Updated Date: Thu, 22 Oct 2026 04:12 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ ਨਸ਼ਿਆਂ ਵਿਰੁੱਧ ਲੜਾਈ ਦੇ ਮੋਹਰੀ ਆਗੂਆਂ ’ਚ ਗਿਣੇ ਜਾਂਦੇ ਅਤੇ ਪਿਛਲੇ ਦਿਨੀਂ ਮਾਨਸਾ ਵਿਖੇ ਕਤਲ ਕਰ ਦਿੱਤੇ ਗਏ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਲੱਗੇ ਮੋਰਚੇ ਵਿਚ ਅੱਜ ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਪਹੁੰਚ ਕੇ ਭਾਈ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਨਸਾਫ ਦੀ ਲੜਾਈ ’ਚ ਹਰ ਸਹਿਯੋਗ ਦਾ ਯਕੀਨ ਦਵਾਇਆ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਕਾਂਗਰਸ ਦੀ ਮੋਹਰੀ ਲੀਡਰਸ਼ਿਪ ਨੇ ਅੱਜ ਮਾਨਸਾ ਮੋਰਚੇ ਚ ਸ਼ਮੂਲੀਅਤ ਕੀਤੀ ਜਿੰਨ੍ਹਾਂ ਵਿਚ ਜੀਤਮਹਿੰਦਰ ਸਿੰਘ ਸਿੱਧੂ ਵੀ ਸ਼ਾਮਿਲ ਰਹੇ। ਟੀਮ ਸਿੱਧੂ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ ਜਿੱਥੇ ਬਾਜਵਾ ਨੇ ਪਰਿਵਾਰ ਨਾਲ ਦੁੱਖ ਵੰਡਾਇਆ ਉੱਥੇ ਜੀਤਮਹਿੰਦਰ ਸਿੰਘ ਸਿੱਧੂ ਨੇ ਭਾਈ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਈ ਪਰਵਿੰਦਰ ਸਿੰਘ ਦੀ ਕੁਰਬਾਨੀ ਅਜਾਈਂ ਨਹੀ ਜਾਵੇਗੀ ਜਦੋਂ ਕਦੇ ਵੀ ਨਸ਼ਿਆਂ ਖਿਲਾਫ ਮੁਹਿੰਮ ਦਾ ਉਲੇਖ ਹੋਵੇਗਾ ਤਾਂ ਨਾਲ ਭਾਈ ਪਰਵਿੰਦਰ ਸਿੰਘ ਦੀ ਸ਼ਹਾਦਤ ਦਾ ਵੀ ਜ਼ਿਕਰ ਹੋਵੇਗਾ। ਸਿੱਧੂ ਨੇ ਸ਼ਹੀਦ ਦੇ ਪਿਤਾ ਨੂੰ ਕਿਹਾ ਕਿ ਇਨਸਾਫ ਦੀ ਲੜਾਈ ਦੇ ਨਾਲ ਨਾਲ ਨਸ਼ਿਆਂ ਖਿਲਾਫ ਸੰਘਰਸ਼ ’ਚ ਪਰਿਵਾਰ ਜਿੱਥੇ ਕਿਤੇ ਵੀ ਆਵਾਜ਼ ਮਾਰੇਗਾ ਤਾਂ ਉਹ ਅੱਗੇ ਹੋ ਕੇ ਹਰ ਸੰਘਰਸ਼ ’ਚ ਸ਼ਾਮਿਲ ਹੋਣਗੇ।