ਜੇਠੂਕੇ ’ਚ ਨਵਦੀਪ ਜੀਦਾ ਨੇ ਵੰਡੀਆਂ ਖੇਡ ਕਿੱਟਾਂ
ਜੇਠੂਕੇ ’ਚ ਜੀਦਾ ਨੇ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾ
Publish Date: Fri, 09 Oct 2026 08:55 PM (IST)
Updated Date: Sat, 10 Oct 2026 04:09 AM (IST)
ਫੋਟੋ : 26 ਕੈਪਸ਼ਨ: ਪਿੰਡ ਜੇਠੂਕੇ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡਦੇ ਹੋਏ ਚੇਅਰਮੈਨ ਨਵਦੀਪ ਸਿੰਘ ਜੀਦਾ । ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਨੇੜਲੇ ਪਿੰਡ ਜੇਠੂਕੇ ਵਿਖੇ ਖੇਡ ਕਿੱਟ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸ਼ੂਗਰਫੈਡ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਨਵਦੀਪ ਸਿੰਘ ਜੀਦਾ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ। ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹਨ ਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਪੰਜਾਬ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ। ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਪੇਂਡੂ ਖੇਤਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕੇ ਮਿਲ ਰਹੇ ਹਨ। ਜੀਦਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਕੀਤੀ।