- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਕੇ ਸੀਮਿੰਟ ਲਿਮਟਿਡ ਨੇ ਲਾਇਆ ਨੌਕਰੀ ਮੇਲਾ, 16 ਨੌਜਵਾਨਾਂ ਦੀ ਕੀਤੀ ਭਰਤੀ

-----------------ਬਿਜਨਸ ਪਲੱਸ--------------
ਖੇਤਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੰਪਨੀ ਵੱਲੋਂ ਉਪਰਾਲਾ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ
ਜੇਕੇ ਸੀਮਿੰਟ ਲਿਮਟਿਡ ਵੱਲੋਂ ਮਾਈਸਰਖਾਨਾ ਸਥਿਤ ਪਲਾਂਟ ਵਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਨੌਕਰੀ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਕੰਪਨੀ ਦੇ ਅਧਿਕਾਰੀਆਂ ਵੱਲੋਂ ਉਮੀਦਵਾਰਾਂ ਦੀ ਯੋਗਤਾ ਅਤੇ ਤਜਰਬੇ ਦੇ ਆਧਾਰ ’ਤੇ ਇੰਟਰਵਿਊ ਲਏ ਗਏ। ਇਸ ਦੌਰਾਨ ਵੱਖ-ਵੱਖ ਅਹੁਦਿਆਂ ਲਈ ਯੋਗ ਪਾਏ ਗਏ 16 ਨੌਜਵਾਨਾਂ ਦੀ ਭਰਤੀ ਕੀਤੀ ਗਈ। ਨੌਜਵਾਨਾਂ ਦੀ ਚੋਣ ਹੋਣ ਨਾਲ ਉਨ੍ਹਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਚੁਣੇ ਗਏ ਨੌਜਵਾਨਾਂ ਨੇ ਕੰਪਨੀ ਵੱਲੋਂ ਉਨ੍ਹਾਂ ਨੂੰ ਰੁਜ਼ਗਾਰ ਦਾ ਮੌਕਾ ਦੇਣ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਜੇਕੇ ਸੀਮਿੰਟ ਲਿਮਟਿਡ ਮਾਈਸਰਖਾਨਾ ਦੇ ਪਲਾਂਟ ਹੈੱਡ ਅਸ਼ੀਸ਼ ਅਸੋਪਾ ਨੇ ਕਿਹਾ ਕਿ ਕੰਪਨੀ ਵੱਲੋਂ ਇਸ ਖੇਤਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨੌਕਰੀ ਮੇਲੇ ਰਾਹੀਂ ਖੇਤਰ ਦੇ 16 ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ’ਤੇ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਇਸੇ ਮਕਸਦ ਤਹਿਤ ਕੰਪਨੀ ਵੱਲੋਂ ਸਥਾਨਕ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕੇ ਸੀਮਿੰਟ ਲਿਮਟਿਡ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਨੌਕਰੀ ਮੇਲੇ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ। ਪਲਾਂਟ ਹੈੱਡ ਅਸ਼ੀਸ਼ ਅਸੋਪਾ ਨੇ ਕਿਹਾ ਕਿ ਜੇਕੇ ਸੀਮਿੰਟ ਲਿਮਟਿਡ ਸਿਰਫ਼ ਆਪਣੇ ਕਾਰੋਬਾਰ ਤਕ ਸੀਮਤ ਨਹੀਂ, ਸਗੋਂ ਜਿਸ ਖੇਤਰ ਵਿੱਚ ਕੰਪਨੀ ਕੰਮ ਕਰ ਰਹੀ ਹੈ, ਉਸ ਖੇਤਰ ਦੀ ਭਲਾਈ ਲਈ ਵੀ ਵਚਨਬੱਧ ਹੈ। ਕੰਪਨੀ ਵੱਲੋਂ ਸਥਾਨਕ ਪੱਧਰ ’ਤੇ ਰੁਜ਼ਗਾਰ, ਹੁਨਰ ਵਿਕਾਸ ਅਤੇ ਸਮਾਜਿਕ ਭਲਾਈ ਨਾਲ ਸਬੰਧਤ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨੌਕਰੀ ਮੇਲੇ ਦੌਰਾਨ ਕੰਪਨੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਮੀਦਵਾਰਾਂ ਨੂੰ ਕੰਮ ਦੀ ਪ੍ਰਕਿਰਿਆ ਅਤੇ ਨੌਕਰੀ ਨਾਲ ਸਬੰਧਤ ਹੋਰ ਜਾਣਕਾਰੀ ਵੀ ਦਿੱਤੀ।