v style="text-align: justify;"> ਗੁਰਤੇਜ ਸਿੱਧੂ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਤਿਉਣਾ ਵਿੱਚ ਬਿਜਲੀ ਸਪਲਾਈ ਚਾਲੂ ਕਰਨ ਲਈ ਗਏ ਪਾਵਰਕਾਮ ਦੇ ਜੂਨੀਅਰ ਇੰਜਨੀਅਰ ਉੱਪਰ ਕਿਸੇ ਵਿਅਕਤੀ ਨੇ ਹਮਲਾ ਕਰ ਦਿੱਤਾ। ਪੁਲਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਭਰਪੂਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗਰੀਨ ਸਿਟੀ ਬਠਿੰਡਾ ਨੇ ਦੱਸਿਆ ਕਿ ਉਹ ਪਾਵਰਕਾਮ ਵਿਚ ਬਤੌਰ ਜੂਨੀਅਰ ਇੰਜਨੀਅਰ ਤਾਇਨਾਤ ਹੈ। ਉਸ ਨੇ ਦੱਸਿਆ ਕਿ ਮੀਂਹ ਅਤੇ ਹਨੇਰੀ ਕਾਰਨ ਪਿੰਡ ਤਿਉਣਾ ਦੀ ਬਿਜਲੀ ਸਪਲਾਈ ਵਿੱਚ ਕੋਈ ਨੁਕਸ ਪੈ ਗਿਆ ਸੀ ਜਿਸ ਨੂੰ ਦੂਰ ਕਰਨ ਲਈ ਉਹ ਪਿੰਡ ਤਿਉਣਾ ਗਿਆ ਸੀ।

ਇਸ ਦੌਰਾਨ ਉੱਥੇ ਪੁੱਜੇ ਮਨਪ੍ਰੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਨੇ ਉਸ ਨੂੰ ਆਪਣੀ ਬਿਨਾਂ ਮਨਜ਼ੂਰੀ ਵਾਲੀ ਮੋਟਰ ਚਲਾਉਣ ਲਈ ਦਬਾਅ ਪਾਇਆ ਪਰ ਉਸਨੇ ਅਜਿਹਾ ਗ਼ੈਰਕਾਨੂੰਨੀ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਗੁੱਸੇ ਵਿੱਚ ਆਏ ਕਥਿਤ ਦੋਸ਼ੀ ਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ। ਇੰਨਾ ਹੀ ਨਹੀਂ ਉਸ ਨੇ ਕਈ ਹਵਾਈ ਫਾਇਰ ਵੀ ਕੀਤੇ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਵੱਖ ਵੱਖ ਧਰਾਵਾਂ ਅਧੀਨ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

Posted By: Sunil Thapa