- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਮਹਿਰੋਂ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ, ਜਿਸ ਕਾਰਨ ਉਸਨੂੰ ਅਦਾਲਤ ਨੇ 14 ਦਿਨ ਦੇ ਜ਼ੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਨੂੰ ਪਹਿਲਾਂ ਉਸ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਸੀ। ਪੁਲਿਸ ਸੂਤਰਾਂ ਅਨੁਸਾਰ ਮੁੱਢਲੀ ਪੁਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਕਤਲ ਵਿਚ ਮਹਿਰੋਂ ਸਮੇਤ ਪੰਜ ਜਣੇ ਸ਼ਾਮਲ ਸਨ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ‘ਭਾਬੀ’ ਦੇ ਕਤਲ ਕਾਂਡ ’ਚ ਸ਼ਾਮਲ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਪੁਲਿਸ ਰਿਮਾਂਡ ਖਤਮ ਹੋਣ ਬਾਅਦ ਅੱਜ ਉਸਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਮਹਿਰੋਂ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ, ਜਿਸ ਕਾਰਨ ਉਸਨੂੰ ਅਦਾਲਤ ਨੇ 14 ਦਿਨ ਦੇ ਜ਼ੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਨੂੰ ਪਹਿਲਾਂ ਉਸ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਸੀ। ਪੁਲਿਸ ਸੂਤਰਾਂ ਅਨੁਸਾਰ ਮੁੱਢਲੀ ਪੁਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਕਤਲ ਵਿਚ ਮਹਿਰੋਂ ਸਮੇਤ ਪੰਜ ਜਣੇ ਸ਼ਾਮਲ ਸਨ। ਡੀਐੱਸਪੀ ਸਰਬਜੀਤ ਸਿੰਘ ਅਨੁਸਾਰ ਇਸ ਮੁਲਜ਼ਮ ਨੂੰ ਦਿੱਲੀ ਹਵਾਈ ਅੱਡੇ ਤੋਂ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਸ ਨੂੰ ਸ਼ਾਰਜਾਹ ਪੁਲਿਸ ਵੱਲੋਂ ਭਾਰਤ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜ ਦਿਨ ਦੇ ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਕਤਲ ਦੇ ਮਾਮਲੇ ’ਚ ਕਾਫ਼ੀ ਅਹਿਮ ਜਾਣਕਾਰੀ ਮਿਲੀ ਹੈ, ਜਿਸ ਦੇ ਅਧਾਰ ’ਤੇ ਤਫ਼ਤੀਸ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਫ਼ਤੀਸ ਦੌਰਾਨ ਜੇਕਰ ਮੁਲਜ਼ਮ ਤੋਂ ਹੋਰ ਪੁਛਗਿੱਛ ਦੀ ਜ਼ਰੂਰਤ ਪਵੇਗੀ ਤਾਂ ਮਹਿਰੋਂ ਨੂੰ ਦੁਬਾਰਾ ਪੁਲਿਸ ਰਿਮਾਂਡ ’ਤੇ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਸਮੇਂ ਮੁਲਜ਼ਮ ਕੋਲੋ ਤਿੰਨ ਮੋਬਾਇਲ ਫੋਨ ਬਰਾਮਦ ਹੋਏ ਸਨ, ਜਿੰਨ੍ਹਾਂ ਨੂੰ ਜਾਂਚ ਫੈਰੋਸਿਕ ਲੈਬ ਵਿਚ ਭੇਜਿਆ ਗਿਆ ਹੈ। ਉਨ੍ਹਾਂ ਕੰਚਨ ਕੁਮਾਰੀ ਦੇ ਕਤਲ ਸਬੰਧੀ ਕਾਫ਼ੀ ਇਨਪੁੱਟ ਮਿਲੇ ਹਨ ਪਰ ਮਾਮਲੇ ਦੀ ਜਾਂਚ ਚੱਲਦੀ ਹੋਣ ਕਾਰਨ ਉਹ ਇਸਦਾ ਖੁਲਾਸਾ ਨਹੀਂ ਕਰ ਸਕਦੇ।
ਉਸਨੂੰ ਯੂਏਈ ਵਿੱਚੋ ਡਿਪੋਟ ਕੀਤਾ ਸੀ ਅਤੇ ਹਵਾਈ ਅੱਡੇ ਤੋਂ ਬਠਿੰਡਾ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ 9 ਅਤੇ 10 ਜੂਨ ਦੀ ਦਰਮਿਆਨੀ ਰਾਤ ਨੂੰ ਅੰਮ੍ਰਿਤਾਲ ਸਿੰਘ ਮਹਿਰੋਂ, ਜਸਪ੍ਰੀਤ ਸਿੰਘ, ਨਿਰਮਲਜੀਤ ਸਿੰਘ ਅਤੇ ਰਣਜੀਤ ਸਿੰਘ ਨੇ ਕੰਚਨ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਸੀ। ਉਹ ਉਸਦੀ ਲਾਸ਼ ਨੂੰ ਕਾਰ ਵਿਚ ਪਾ ਕੇ ਆਦੇਸ਼ ਹਸਪਤਾਲ ਦੀ ਪਾਰਕਿੰਗ ’ਚ ਕਾਰ ਖੜ੍ਹੀ ਕਰ ਦਿੱਤੀ ਅਤੇ ਫਰਾਰ ਹੋ ਗਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਪਹਿਲਾ ਤੋਂ ਤੈਅ ਯੋਜਨਾ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਸੰਯੁਕਤ ਅਰਬ ਅਮੀਰਾਤ ਦੀ ਉਡਾਣ ਰਾਹੀਂ ਵਿਦੇਸ਼ ਭੱਜਣ ’ਚ ਕਾਮਯਾਬ ਹੋ ਗਿਆ ਸੀ।