ਕਮਲ ਲਹਿਰਾ ਧੂਰਕੋਟ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਚੁਣੇ ਕਮਲ ਲਹਿਰਾ ਧੂਰਕੋਟ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਚੁਣੇ
Publish Date: Mon, 28 Sep 2026 04:30 PM (IST)
Updated Date: Mon, 28 Sep 2026 04:33 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਪਿੰਡ ਲਹਿਰਾ ਧੂਰਕੋਟ ਇਕਾਈ ਦੀ ਚੋਣ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੋਰਾ ਸਿੰਘ ਡਿੱਖ, ਬਲਾਕ ਪ੍ਰਧਾਨ ਭੋਲਾ ਸਿੰਘ ਅਤੇ ਮੁੱਖ ਬੁਲਾਰਾ ਮੇਜਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਚੋਣ ਦੌਰਾਨ ਸਰਬਸੰਮਤੀ ਨਾਲ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਕਮਲਜੀਤ ਸਿੰਘ ਕਮਲ ਨੂੰ ਲਹਿਰਾ ਧੂਰਕੋਟ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੀ ਚੋਣ ’ਤੇ ਹਾਜ਼ਰ ਕਿਸਾਨ ਆਗੂਆਂ ਅਤੇ ਮੈਂਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਮੀਦ ਜਤਾਈ ਕਿ ਉਹ ਜਥੇਬੰਦੀ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣਗੇ। ਇਸ ਤੋਂ ਇਲਾਵਾ ਗੁਰਵਿੰਦਰ ਸਿੰਘ ਸਿੱਧੂ ਨੂੰ ਪ੍ਰਧਾਨ, ਸਤਵਿੰਦਰ ਸਿੰਘ ਹੈਪੀ ਨੂੰ ਮੀਤ ਪ੍ਰਧਾਨ, ਪਰਮਜੀਤ ਸਿੰਘ ਪੰਮਾ ਨੂੰ ਪ੍ਰੈਸ ਸਕੱਤਰ, ਦਲਜੀਤ ਸਿੰਘ ਦਰੋਗਾ ਨੂੰ ਖ਼ਜ਼ਾਨਚੀ ਅਤੇ ਜਾਨਵੀਰ ਸਿੰਘ ਸਿੱਧੂ ਨੂੰ ਸਕੱਤਰ ਚੁਣਿਆ ਗਿਆ। ਇਕਬਾਲ ਸਿੰਘ, ਬਲਵਿੰਦਰ ਸਿੰਘ ਗਿੱਲ, ਮਨਦੀਪ ਸਿੰਘ ਮਾਨ ਸਿੱਧੂ, ਪ੍ਰਦੀਪ ਸਿੰਘ ਬੋਨੀ, ਹਰਦਿਆਲ ਸਿੰਘ ਅਤੇ ਅੰਗਰੇਜ਼ ਸਿੰਘ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਨਵੀਂ ਮੈਂਬਰਸ਼ਿਪ ਭਰਤੀ ਮੁਹਿੰਮ ਵਿੱਚ ਹਿੱਸਾ ਲਿਆ। ਆਗੂਆਂ ਨੇ ਕਿਹਾ ਕਿ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਮੈਂਬਰਸ਼ਿਪ ਮੁਹਿੰਮ ਜਾਰੀ ਰੱਖੀ ਜਾਵੇਗੀ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਸਾਂਝੇ ਤੌਰ ’ਤੇ ਉਠਾਇਆ ਜਾਵੇਗਾ।