ਮਾਨਹਾਣੀ ਮਾਮਲੇ 'ਚ ਕੰਗਨਾ ਰਣੌਤ ਨੂੰ ਵੱਡਾ ਝਟਕਾ, ਬਠਿੰਡਾ 'ਚ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ
ਬਠਿੰਡਾ ਦੀ ਇਕ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਭਾਜਪਾ ਐਮਪੀ ਅਤੇ ਅਭਿਨੇਤਰੀ ਕੰਗਨਾ ਰਣੌਤ ਨੂੰ ਉਨ੍ਹਾਂ ਦੇ ਖ਼ਿਲਾਫ਼ ਦਰਜ ਮਾਨਹਾਣੀ ਮਾਮਲੇ ਦੀ ਅਗਲੀ ਸੁਣਵਾਈ ਮੌਕੇ 15 ਜਨਵਰੀ ਨੂੰ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ।
Publish Date: Wed, 07 Jan 2026 06:05 PM (IST)
Updated Date: Wed, 07 Jan 2026 06:11 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਦੀ ਇਕ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਭਾਜਪਾ ਐਮਪੀ ਅਤੇ ਅਭਿਨੇਤਰੀ ਕੰਗਨਾ ਰਣੌਤ ਨੂੰ ਉਨ੍ਹਾਂ ਦੇ ਖ਼ਿਲਾਫ਼ ਦਰਜ ਮਾਨਹਾਣੀ ਮਾਮਲੇ ਦੀ ਅਗਲੀ ਸੁਣਵਾਈ ਮੌਕੇ 15 ਜਨਵਰੀ ਨੂੰ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਉਨ੍ਹਾਂ ਵੱਲੋਂ ਨਿੱਜੀ ਹਾਜ਼ਰੀ ਤੋਂ ਛੋਟ ਮੰਗਣ ਲਈ ਦਿੱਤੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ।
ਸੋਮਵਾਰ ਨੂੰ ਜਾਰੀ ਕੀਤੇ ਆਦੇਸ਼ ਵਿੱਚ ਜੇਐਮਆਈਸੀ ਇੰਦਰਜੀਤ ਸਿੰਘ ਦੀ ਅਦਾਲਤ ਨੇ ਕਿਹਾ ਕਿ ਕੰਗਨਾ ਰਣੌਤ ਦੀ ਅਰਜ਼ੀ ਵਿੱਚ ਪੇਸ਼ੀ ਤੋਂ ਛੋਟ ਲਈ ਕੋਈ ਪੱਕਾ ਅਤੇ ਵਾਜਬ ਕਾਰਨ ਨਹੀਂ ਦੱਸਿਆ ਗਿਆ। ਇਹ ਮਾਨਹਾਨੀ ਮਾਮਲਾ 2021 ਵਿੱਚ ਬਠਿੰਡਾ ਜ਼ਿਲ੍ਹੇ ਦੇ ਬਹਾਦੁਰਗੜ੍ਹ ਜੰਡੀਆਂ ਪਿੰਡ ਦੀ ਰਹਿਣ ਵਾਲੀ 70 ਸਾਲਾ ਮਹਿੰਦਰ ਕੌਰ ਵੱਲੋਂ ਦਰਜ ਕਰਵਾਇਆ ਗਿਆ ਸੀ।