ਕਾਂਗੜ ਨੇ ਪਰਗਟ ਸਿੰਘ ਨਾਲ ਵਿਸ਼ੇਸ਼ ਮਿਲਣੀ ਕੀਤੀ ਕਾਂਗੜ ਨੇ ਪਰਗਟ ਸਿੰਘ ਨਾਲ ਵਿਸ਼ੇਸ਼ ਮਿਲਣੀ ਕੀਤੀ
Publish Date: Tue, 06 Oct 2026 04:20 PM (IST)
Updated Date: Tue, 06 Oct 2026 04:23 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮਿਲਣੀ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੇ ਜਥੇਬੰਦਕ ਢਾਂਚੇ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਵਿਉਂਤਬੰਦੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਂਗੜ ਨੇ ਪ੍ਰੈੱਸ ਰਿਲੀਜ਼ ਰਾਹੀਂ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪਿਆ ਜਾਣਾ ਪਾਰਟੀ ਲਈ ਇੱਕ ਮਹੱਤਵਪੂਰਨ ਫੈਸਲਾ ਹੈ। ਕਾਂਗੜ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਨੂੰ ਬਾਰੀਕੀ ਨਾਲ ਦੇਖ ਰਹੇ ਹਨ ਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਦੇ ਮੁੱਦੇ ਹੀ ਸਭ ਤੋਂ ਵੱਡਾ ਚੋਣੀ ਏਜੰਡਾ ਬਣਨਗੇ। ਕਾਂਗੜ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਸੂਬੇ ਨੂੰ ਕਰਜ਼ੇ ਦੀ ਦਲ ਦਲ ਵਿਚ ਡਬੋ ਰਹੀ ਹੈ ਜਿਸਨੂੰ ਲੈ ਕੇ ਉਸਾਰੂ ਸੋਚ ਵਾਲੇ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਧਿਰਾਂ ਤੇ ਇਸਤਿਹਾਰਬਾਜੀ ਦਾ ਦੋਸ਼ ਲਾਗਾਉਣ ਵਾਲੀ ਆਮ ਆਦਮੀ ਪਾਰਟੀ ਸੂਬੇ ਭਰ ਵਿਚ ਚੱਪੇ ਚੱਪੇ ਤੇ ਇਸਤਿਹਾਰਬਾਜੀ ਕਰਕੇ ਕਰੋੜਾਂ ਰੁਪਏ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕਜੁੱਟਤਾ, ਮਿਹਨਤ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਹੀ 2027 ਵਿੱਚ ਪਾਰਟੀ ਦੀ ਜਿੱਤ ਦਾ ਰਾਹ ਪੱਧਰਾ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਹੱਕਾਂ, ਵਿਕਾਸ ਅਤੇ ਲੋਕ-ਹਿੱਤ ਦੇ ਮੁੱਦਿਆਂ ਨੂੰ ਲੈ ਕੇ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰਦੀ ਰਹੇਗੀ।