ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਜਿੱਤੇ ਮੈਡਲ
ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਜਿੱਤੇ ਮੈਡਲ
Publish Date: Tue, 10 Nov 2026 05:23 PM (IST)
Updated Date: Tue, 10 Nov 2026 05:24 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਆਨਰੇਰੀ ਸਕੱਤਰ ਕਾਲਜ ਦੀ ਰਹਿਨੁਮਾਈ ਤੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ। ਅੰਤਰ ਕਾਲਜ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰਵਿੰਦਰ ਸਿੰਘ ਬੀਏ ਭਾਗ ਤੀਜਾ ਨੇ 21 ਕਿਲੋਮੀਟਰ ਹਾਫ ਮੈਰਾਥਨ ਵਿੱਚੋਂ ਪਹਿਲਾ ਸਥਾਨ ਅਤੇ 10 ਹਜਾਰ ਮੀਟਰ ਰੇਸ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਹਰਦੇਵ ਸਿੰਘ ਬੀਏ ਭਾਗ ਦੂਜਾ ਨੇ 21 ਕਿਲੋਮੀਟਰ ਹਾਫ ਮੈਰਾਥਨ ਵਿੱਚੋਂ ਤੀਜਾ ਸਥਾਨ ਅਤੇ ਹੁਸਨਪ੍ਰੀਤ ਸਿੰਘ ਬੀਏ ਭਾਗ ਤੀਜਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਵੱਲੋਂ ਖਿਡਾਰੀਆਂਅਤੇ ਫਿਜੀਕਲ ਵਿਭਾਗ ਦੇ ਮੁਖੀ ਪ੍ਰੋ. ਸੁਸ਼ਮਾ ਰਾਣੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਨੂੰ ਇਸੇ ਤਰ੍ਰਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਨਾਮਣਾ ਖੱਟ ਸਕਣ ਅਤੇ ਕਾਲਜ ਅਤੇ ਮਾਪਿਆਂ ਦਾ ਮਾਣ ਵਧਾਇਆ ਜਾ ਸਕੇ।