ਇਤਿਹਾਸਕ ਹੋਵੇਗੀ ਖੁਸ਼ਹਾਲ ਪੰਜਾਬ ਰੈਲੀ : ਜਤਿੰਦਰ ਸਿੰਘ ਭੱਲਾ ਇਕੱਠ ਪੱਖੋਂ ਇਤਿਹਾਸਕ ਹੋਵੇਗੀ ਖੁਸ਼ਹਾਲ ਪੰਜਾਬ ਰੈਲੀ : ਜਤਿੰਦਰ ਸਿੰਘ ਭੱਲਾ
Publish Date: Fri, 20 Nov 2026 06:35 PM (IST)
Updated Date: Fri, 20 Nov 2026 06:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਦੀਆਂ ਤਿਆਰੀਆਂ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਵੱਲੋਂ ਰਾਮਪੁਰਾ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਲੀ ਵਿੱਚ ਰਾਮਪੁਰਾ ਫੂਲ ਹਲਕੇ ਤੋਂ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ ਅਤੇ ਇਕੱਠ ਪੱਖੋਂ ਇਹ ਰੈਲੀ ਯਾਦਗਾਰੀ ਹੋਵੇਗੀ। ਮੀਟਿੰਗ ਦੌਰਾਨ ਜਤਿੰਦਰ ਸਿੰਘ ਭੱਲਾ ਨੇ ਨਗਰ ਕੌਂਸਲ ਦੇ ਪ੍ਰਧਾਨ, ਕੌਂਸਲਰਾਂ ਅਤੇ ਪਾਰਟੀ ਦੇ ਵਲੰਟੀਅਰਾਂ ਨਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਆਗੂਆਂ ਅਤੇ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਟੀਮ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਤੱਕ ਰੈਲੀ ਦਾ ਸੁਨੇਹਾ ਪਹੁੰਚਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ, ਸਿਹਤ, ਬਿਜਲੀ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦਾ ਆਮ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।