ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕੋਟ ਬਖਤੂ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਵੱਡੀ ਮੀਟਿੰਗ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕੋਟ ਬਖਤੂ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਵੱਡੀ ਮੀਟਿੰਗ
Publish Date: Fri, 28 Aug 2026 04:19 PM (IST)
Updated Date: Fri, 28 Aug 2026 04:22 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾ ਮੰਡੀ ਹਲਕਾ ਤਲਵੰਡੀ ਸਾਬੋ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪਿੰਡ ਕੋਟ ਬਖਤੂ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਚਰਨਜੀਤ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ 2027 ਦੀਆਂ ਚੋਣਾਂ ਸਬੰਧੀ ਵਰਕਰਾਂ ਨਾਲ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਪਿੰਡ ਪੱਧਰ ’ਤੇ ਪਾਰਟੀ ਦੀ ਸਥਿਤੀ, ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ਦੇ ਵਰਕਰ ਹੁੰਦੇ ਹਨ। ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਹਰ ਪਿੰਡ ਦਾ ਦੌਰਾ ਕਰਕੇ ਵਰਕਰਾਂ ਨਾਲ ਮੀਟਿੰਗਾਂ ਜਾਰੀ ਰੱਖੀਆਂ ਜਾਣਗੀਆਂ। ਮੀਟਿੰਗ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਉਪ ਪ੍ਰਧਾਨ ਰਣਬੀਰ ਸਿੰਘ ਸ਼ੇਖਪੁਰਾ, ਬੇਅੰਤ ਸਿੰਘ ਬੰਗੀ, ਰਾਜਾ ਸਿੰਘ ਕਮਾਲੂ, ਜਗਤਾਰ ਸਿੰਘ, ਬਲਵਿੰਦਰ ਸਿੰਘ, ਦਿਲਪ੍ਰੀਤ ਸਿੰਘ ਜੱਗਾ, ਰਾਮ ਸਿੰਘ ਲੇਲੇਵਾਲਾ, ਮੰਗਤ ਜਟਾਣਾ, ਮੇਜਰ ਸਿੰਘ ਜੱਗਾ ਅਤੇ ਰਾਮ ਤੀਰਥ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ। ਮੀਟਿੰਗ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।