ਲੱਖਾ ਸਿਧਾਣਾ ਨੂੰ ਪੁਲਿਸ ਨੇ ਕੀਤਾ ਰਿਹਾਅ, ਸ਼ਾਂਤੀ ਬਣਾਏ ਰੱਖਣ ਦਾ ਦਿੱਤਾ ਭਰੋਸਾ
ਲੱਖਾ ਸਿਧਾਣਾ ਨੂੰ ਦੇਰ ਰਾਤ ਰਾਮਪੁਰਾ ਫੂਲ ਪੁਲਿਸ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ।
Publish Date: Wed, 08 Nov 2023 08:01 AM (IST)
Updated Date: Wed, 08 Nov 2023 08:08 AM (IST)
ਰਾਮਪੁਰਾ ਫੂਲ: ਲੱਖਾ ਸਿਧਾਣਾ ਨੂੰ ਰਾਮਪੁਰਾ ਪੁਲਿਸ ਵੱਲੋਂ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ। ਉਸ ਵੱਲੋਂ ਸ਼ਾਂਤੀ ਬਣਾਏ ਰੱਖਣ ਦਾ ਭਰੋਸੇ ਮਗਰੋਂ ਰਿਹਾਅ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਸਰਵ ਹਿਤਕਾਰੀ ਸਕੂਲ ਖਿਲਾਫ ਧਰਨਾ ਦੇਣ ਸਮੇਂ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਸੋਮਵਾਰ ਨੂੰ ਸਰਵ ਹਿਤਕਾਰੀ ਸਕੂਲ ਪੁੱਜੇ ਸਨ ਤੇ ਉਨ੍ਹਾਂ ਸਕੂਲ 'ਚ ਪੰਜਾਬੀ ਮਾਂ ਬੋਲੀ ਨੂੰ ਅੱਖੋਂ-ਪਰੋਖੇ ਕਰਨ ਦੇ ਦੋਸ਼ ਲਾਏ ਸਨ। ਇਸ ਦੌਰਾਨ ਲੱਖਾ ਸਿਧਾਣਾ ਤੇ ਉਸ ਦੇ ਸਾਥੀਆਂ ਦੀ ਸਕੂਲ ਦੀ ਮੈਨੇਜਮੈਂਟ ਤੇ ਪ੍ਰਿੰਸੀਪਲ ਨਾਲ ਕਾਫੀ ਬਹਿਸਬਾਜ਼ੀ ਹੋਈ ਸੀ। ਲੱਖਾ ਸਿਧਾਣਾ ਨੇ ਇਸ ਤੋਂ ਬਾਅਦ ਸਕੂਲ ਖਿਲਾਫ਼ ਧਰਨਾ ਦੇਣ ਦਾ ਐਲਾਨ ਕੀਤਾ ਸੀ।