ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਨਸ਼ਾ ਮੁਕਤ ਯੁਵਾ ਅਭਿਆਨ ਦੀ ਸ਼ੁਰੂਆਤ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਨਸ਼ਾ ਮੁਕਤ ਯੁਵਾ ਅਭਿਆਨ ਦੀ ਸ਼ੁਰੂਆਤ
Publish Date: Mon, 21 Sep 2026 05:05 PM (IST)
Updated Date: Mon, 21 Sep 2026 05:05 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਮੇਰਾ ਯੁਵਾ ਭਾਰਤ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਅਤੇ ਸਿਹਤਮੰਦ ਤੇ ਨਸ਼ਾ ਮੁਕਤ ਜੀਵਨਸ਼ੈਲੀ ਅਪਣਾਉਣ ਲਈ ਚਲਾਏ ਜਾ ਰਹੇ ‘ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ–ਸੰਕਲਪ ਅਭਿਆਨ’ ਤਹਿਤ ਬਠਿੰਡਾ ਦੇ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਉਦਘਾਟਨੀ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਯੁਵਾ ਅਧਿਕਾਰੀ ਮਿਸ਼ਾ ਨੇ ਦੱਸਿਆ ਕਿ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਗ ਲਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਅਭਿਆਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਸਿਹਤਮੰਦ ਜੀਵਨਸ਼ੈਲੀ ਲਈ ਪ੍ਰੇਰਿਤ ਕਰਨਾ ਅਤੇ ਆਪਣੇ ਸਾਥੀਆਂ ਸਮੇਤ ਸਮਾਜ ਦੇ ਹੋਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕਰਨਾ ਹੈ। ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਇਸ ਅਭਿਆਨ ਨਾਲ ਜੁੜ ਕੇ ਬਦਲਾਅ ਦੀ ਸ਼ੁਰੂਆਤ ਆਪਣੇ ਆਪ ਤੋਂ ਕਰਨੀ ਚਾਹੀਦੀ ਹੈ। ਵਰਿੰਦਰ ਕੌਰ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਯੂਥ ਆਈਕਨ ਹੁਸਨਦੀਪ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਮਹੱਤਵਪੂਰਨ ਤਾਕਤ ਹਨ। ਨਸ਼ਿਆਂ ਵਰਗੀ ਸਮਾਜਿਕ ਚੁਣੌਤੀ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਜਾਗਰੂਕਤਾ ਅਤੇ ਸਰਗਰਮ ਭੂਮਿਕਾ ਅਹਿਮ ਹੈ। ਇਸ ਮੌਕੇ ਮਨਜਿੰਦਰ ਕੌਰ ਸਿਖਾ ਵੀ ਹਾਜ਼ਰ ਰਹੇ।