ਲਾਇਨਜ਼ ਕਲੱਬ ਗੋਨਿਆਣਾ ਮੇਨ ਵੱਲੋਂ ਅਧਿਆਪਕਾਂ ਦਾ ਸਨਮਾਨ ਲਾਇਨਜ਼ ਕਲੱਬ ਗੋਨਿਆਣਾ ਮੇਨ ਵੱਲੋਂ ਅਧਿਆਪਕਾਂ ਦਾ ਸਨਮਾਨ
Publish Date: Sun, 06 Sep 2026 03:57 PM (IST)
Updated Date: Sun, 06 Sep 2026 03:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਗੋਨਿਆਣਾ ਮੰਡੀ ਅਧਿਆਪਕ ਦਿਵਸ ਦੇ ਸਬੰਧ ਵਿਚ ਲਾਇਨਜ਼ ਕਲੱਬ ਗੋਨਿਆਣਾ ਮੇਨ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਏ ਗਏ। ਇਹ ਸਮਾਗਮ ਲਾਇਨਜ਼ ਕਲੱਬ ਗੋਨਿਆਣਾ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਮੱਕੜ ਦੀ ਅਗਵਾਈ ਹੇਠ ਸਮੂਹ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਕਰਵਾਏ ਗਏ। ਇਸ ਮੌਕੇ ਤਿੰਨਾਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਮੂਹ ਸਟਾਫ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਗਈ। ਇਸ ਮੌਕੇ ਕਲੱਬ ਪ੍ਰਧਾਨ ਮਨਦੀਪ ਸਿੰਘ ਮੱਕੜ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈ ਜਾ ਰਹੀ ਸੇਵਾ ਨੂੰ ਸਨਮਾਨ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਲਾਇਨਜ਼ ਕਲੱਬ ਦੇ ਮੈਂਬਰਾਂ ਨੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਸਮਾਜ ਸੇਵੀ ਕਾਰਜ ਜਾਰੀ ਰੱਖਣ ਦਾ ਭਰੋਸਾ ਦਿੱਤਾ। ਹਰਦੀਪ ਸਿੰਘ (ਗੋਨੀ ਸਰਾਂ) ਸਕੱਤਰ, ਸੁਖਪਾਲ ਸਿੰਘ ਬੁੱਟਰ ਖਜਾਨਚੀ, ਰਜਨੀਸ਼ ਕੁਮਾਰ ਰਾਜੂ ਪ੍ਰੋਜੈਕਟ ਚੇਅਰਮੈਨ, ਵਿਕਾਸ ਕੁਮਾਰ ਵਿੱਕੀ, ਪਵਨ ਕੁਮਾਰ, ਰੇਸ਼ਮ ਸਿੰਘ ਟੀਟਾ, ਨਰੇਸ਼ ਕੁਮਾਰ,ਕੁਸ਼ਲ ਗਰਗ ਅਤੇ ਹੋਰ ਕਲੱਬ ਮੈਂਬਰ ਹਾਜ਼ਰ ਸਨ। ਇਸ ਸਨਮਾਨ ਸਮਾਰੋਹ ਵਿੱਚ ਮੁੱਖ ਅਧਿਆਪਕ ਨਰਿੰਦਰ ਭੰਡਾਰੀ, ਸਕੂਲ ਇੰਚਾਰਜ ਲੈਕਚਰਾਰ ਮਨਜੀਤ ਕੌਰ, ਮੁੱਖ ਅਧਿਆਪਕ ਪੂਜਾ ਰਾਣੀ ਅਤੇ ਸਮੂਹ ਸਟਾਫ ਹਾਜਰ ਸੀ।