ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਅਰਦਾਸ ਸਮਾਗਮ 'ਚ ਕੀਰਤਨ ਹੋਇਆ ਸ਼ੁਰੂ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ 'ਚ ਉਮੜਿਆ ਸੰਗਤਾਂ ਦਾ ਵੱਡਾ ਸੈਲਾਬ
ਸ੍ਰੀ ਤਖ਼ਤ ਸਾਹਿਬ ਦੇ ਰਾਗੀ ਜਥੇ ਵੱਲੋਂ ਕੀਰਤਨ ਦੀ ਆਰੰਭਤਾ ਕਰਨ ਦੇ ਨਾਲ ਹੀ ਰਸਮੀ ਤੌਰ 'ਤੇ ਆਰੰਭ ਹੋ ਗਏ ਹਨ। ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਮੁਤਾਬਕ, ਬਾਅਦ ਦੁਪਹਿਰ 1 ਵਜੇ ਅੰਤਿਮ ਅਰਦਾਸ ਹੋਵੇਗੀ। ਸਮਾਗਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਉੱਚ ਧਾਰਮਿਕ ਅਤੇ ਰਾਜਸੀ ਸਖਸ਼ੀਅਤਾਂ ਦੇ ਪੁੱਜਣ ਦੀ ਸੰਭਾਵਨਾ ਹੈ।
Publish Date: Sun, 15 Nov 2026 10:50 AM (IST)
Updated Date: Sun, 15 Nov 2026 10:51 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ - ਮਾਨਸਾ 'ਚ ਪਿਛਲੇ ਸਮੇਂ 'ਚ ਕਤਲ ਕੀਤੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਾ ਹੈ ਦੀ ਅੰਤਿਮ ਅਰਦਾਸ ਸਮਾਗਮ ਜੋ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ 'ਚ ਹੋ ਰਹੀ ਹੈ।