ਵੀਰਪਾਲ ਭਗਤਾ, ਭਗਤਾ ਭਾਈਕਾ

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਖਿਲਾਫ ਪੰਜਾਬ ਭਰ ਦੇ ਕਿਸਾਨਾਂ ਦਾ ਗੁੱਸਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਨ੍ਹਾਂ ਬਿੱਲਾਂ ਨੂੰ ਵਾਪਸ ਕਰਵਾਉਣ ਨੂੰ ਲੈ ਕੈ ਸੋਮਵਾਰ ਨੂੰ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਮਾਰਕਿਟ ਕਮੇਟੀ ਭਗਤਾ ਦੇ ਚੇਅਰਮੈਨ ਰਾਜਵੰਤ ਸਿੰਘ ਭਗਤਾ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਭਗਤਾ ਅਤੇ ਸੀਨੀਅਰ ਕਾਂਗਰਸ ਆਗੂ ਬੂਟਾ ਸਿੰਘ ਭਗਤਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਖਤਮ ਕਰਨ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿਆਂਗੇ। ਇਸ ਮੌਕੇ ਰਾਜਿੰਦਰ ਸਿੰਘ ਰਾਜੂ, ਨਿਰਭੈ ਸਿੰਘ ਭਗਤਾ, ਸੰਜੀਵ ਰਿੰਕਾ, ਹਰਜਿੰਦਰ ਸਿੰਘ ਬਾਬੇਕਾ, ਸੁਰਿੰਦਰ ਕਟਾਰੀਆਂ, ਮਨੋਜ ਕੁਮਾਰ ਮੌਜੀ, ਹਰਭਜਨ ਸਿੰਘ ਭਗਤਾ, ਗੁਰਚਰਨ ਸਿੰਘ ਖਾਨਾਪੱਤੀ, ਜਰਨੈਲ ਸਿੰਘ ਮਸ਼ੀਨਾ, ਅਮਿ੍ਤਪਾਲ ਸਿੰਘ ਸਿੱਧੂ, ਸੁਰਿੰਦਰ ਕਾਲਾ, ਜਸਵਿੰਦਰ ਸਿੰਘ ਪੱਪੂ, ਗੁਰਪ੍ਰਰੀਤ ਸਿੰਘ ਘਾਰੂ, ਜਸਵਿੰਦਰ ਸਿੰਘ ਪਪਨੀ, ਸਤਿਕਾਰ ਸਿੰਘ ਆਦਿ ਹਾਜ਼ਰ ਸਨ।