ਮਲੂਕਾ ਨੇ ਅਕਾਲੀ ਵਰਕਰਾਂ ਨਾਲ ਚੋਣਾਂ ਸਬੰਧੀ ਚਰਚਾ ਕੀਤੀ ਮਲੂਕਾ ਨੇ ਅਕਾਲੀ ਵਰਕਰਾਂ ਨਾਲ ਚੋਣਾਂ ਸਬੰਧੀ ਚਰਚਾ ਕੀਤੀ
Publish Date: Sat, 21 Nov 2026 04:53 PM (IST)
Updated Date: Sat, 21 Nov 2026 04:55 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਤੇ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਦਲ ਐਲਾਨੇ ਜਾਂ ਚੁੱਕੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਹਰਪਾਲ ਸਿੰਘ ਮਲੂਕਾ ਪ੍ਰਧਾਨ ਅਕਾਲੀ ਦਲ ਸਾਬਕਾ ਸੈਨਿਕ ਵਿੰਗ ਹਲਕਾ ਰਾਮਪੁਰਾ ਫੂਲ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ। ਇਸ ਮੌਕੇ ਮਲੂਕਾ ਨੇ ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕਰਦੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਪ ਸਰਕਾਰ ਤੋ ਮੋਹ ਭੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਦਲਾਵ ਦੇ ਨਾਮ ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ, ਉਨ੍ਹਾਂ ਨੇ ਆਪਣੇ ਹਲਕੇ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਤੇ ਪਿਛਲੀ ਅਕਾਲੀ ਸਰਕਾਰ ਸਮੇਂ ਕੀਤੇ ਕੰਮ ਲੋਕਾਂ ਨੂੰ ਯਾਦ ਕਰਵਾਉਣ। ਉਨ੍ਹਾਂ ਨੇ ਸਮੂਹ ਵਰਕਰਾ ਨੂੰ ਅਪੀਲ ਕੀਤੀ ਹੈ ਕਿ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾਵੇ। ਇਸ ਸਮੇਂ ਹਰਪਾਲ ਸਿੰਘ ਮਲੂਕਾ ਨੇ ਦੱਸਿਆ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਬਹੁਤ ਭਾਰੀ ਹੋ ਚੁੱਕੀ ਹੈ ਇਨਸਾਫ ਦੀ ਕੋਈ ਕਿਰਨ ਨਜ਼ਰ ਨਹੀਂ ਆਉਂਦੀ, ਆਪ ਸਰਕਾਰ ਵਿਚ ਚਿੱਟਾ ਪੰਜਾਬ ਦੀ ਜਵਾਨੀ ਬਰਬਾਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਨ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਬ੍ਰਿਸ਼ਪਾਲ ਸਿੰਘ ਐਮਸੀ, ਮਿੰਟੂ ਮਲੂਕਾ, ਅਮਰ ਸਿੰਘ, ਕੁਲਦੀਪ ਸਿੰਘ ਸਾਬਕਾ ਐਮਸੀ, ਬੂਟਾ ਸਿੰਘ, ਪ੍ਰੀਤਮ ਸਿੰਘ, ਬਲਤੇਜ ਸਿੰਘ ਮਾਨ, ਡਾ. ਸਤਿਗੁਰ ਸਿੰਘ ਮਲੂਕਾ, ਇਕਬਾਲ ਸਿੰਘ, ਅਮਨਦੀਪ ਅਮਨਾ ਐਮਸੀ, ਸਰਵਨ ਸਿੰਘ, ਗੁਰਚਰਨ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।