ਮਲੂਕਾ ਨੇ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਸਨਮਾਨ ਕੀਤਾ ਮਲੂਕਾ ਨੇ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਸਨਮਾਨ ਕੀਤਾ
Publish Date: Tue, 15 Sep 2026 04:22 PM (IST)
Updated Date: Tue, 15 Sep 2026 04:23 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਸ੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਭਗਤਾ ਭਾਈਕਾ ਦੇ ਪ੍ਰਧਾਨ ਜਸਪਾਲ ਸਿੰਘ ਵੜਿੰਗ ਦੇ ਉੱਦਮ ਸਦਕਾ ਗੁਰਦੁਆਰਾ ਸਾਹਿਬ ਛੇਵੀਂ ਅਤੇ ਦਸਵੀਂ ਪਾਤਿਸ਼ਾਹੀ ਭਗਤਾ ਭਾਈ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀ ਨਿਯੁਕਤ ਗਏ ਆਗੂਆਂ ਦਾ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਨੇ ਨੌਜਵਾਨ ਆਗੂ ਹਰਿੰਦਰ ਸਿੰਘ ਹਿੰਦਾ ਵਰਕਿੰਗ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਯੂਥ ਵਿੰਗ, ਸਿਵਇੰਦਰ ਸਿੰਘ ਸਲਾਬਤਪੁਰਾ ਸੀਨੀਅਰ ਅਕਾਲੀ ਆਗੂ ਕੈਨੇਡਾ, ਜਗਮੋਹਨ ਲਾਲ ਗਰਗ ਜਨਰਲ ਕੌਂਸਲ ਮੈਂਬਰ ਸ੍ਰੋਮਣੀ ਅਕਾਲੀ ਦਲ, ਰਾਕੇਸ਼ ਕੁਮਾਰ ਗੋਇਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ, ਗਗਨਦੀਪ ਸਿੰਘ ਗਰੇਵਾਲ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ, ਸੁਖਜਿੰਦਰ ਸਿੰਘ ਖਾਨਦਾਨ ਸਰਕਲ ਪ੍ਰਧਾਨ ਅਕਾਲੀ ਦਲ, ਦਵਿੰਦਰ ਸਿੰਘ ਮਠਾੜੂ ਸਰਕਲ ਪ੍ਰਧਾਨ ਬੀਸੀ ਵਿੰਗ, ਸਤਵਿੰਦਰਪਾਲ ਸਿੰਘ ਪਿੰਦਰ ਜ਼ਿਲ੍ਹਾ ਪ੍ਰਚਾਰ ਸਕੱਤਰ ਅਕਾਲੀ ਦਲ, ਗੁਰਚਰਨ ਸਿੰਘ ਪੁਰੀ ਜ਼ਿਲ੍ਹਾ ਜੁਆਇੰਟ ਸਕੱਤਰ ਅਕਾਲੀ ਦਲ ਅਤੇ ਗੁਰਵਿੰਦਰ ਕੌਰ ਭਗਤਾ ਪ੍ਰਧਾਨ ਮਹਿਲਾ ਵਿੰਗ ਹਲਕਾ ਰਾਮਪੁਰਾ ਫੂਲ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸੇ ਦੌਰਾਨ ਤਰਸੇਮ ਸਿੰਘ ਖਾਲਸਾ ਮਨੈਂਜਰ ਗੁਰਦੁਆਰਾ ਸਾਹਿਬ, ਸੀਨੀਅਰ ਮਹਿਲਾ ਆਗੂ ਕੁਲਦੀਪ ਕੌਰ ਬਰਾੜ, ਬਲਰਾਜ ਸਿੰਘ ਬਿੱਟੂ, ਪਰਮਜੀਤ ਕੌਰ ਬਰਾੜ, ਸੁਖਦੇਵ ਕੌਰ ਗਰੇਵਾਲ, ਸੋਨਾ ਕੋਠਾਗੁਰੂ, ਕੁਲਵਿੰਦਰ ਕੌਰ ਭਗਤਾ, ਜਸਵਿੰਦਰ ਕੌਰ ਦਾ ਵੀ ਸਨਮਾਨ ਕੀਤਾ ਗਿਆ। ਇਸ ਸਮੇਂ ਜਸਪਾਲ ਸਿੰਘ ਵੜਿੰਗ ਸਰਕਲ ਪ੍ਰਧਾਨ ਯੂਥ ਵਿੰਗ ਨੇ ਸਾਬਕਾ ਮੰਤਰੀ ਮਲੂਕਾ ਦਾ ਵੀ ਸਨਮਾਨ ਕੀਤਾ। ਇਸ ਮੌਕੇ ਸਾਬਕਾ ਮੰਤਰੀ ਮਲੂਕਾ ਨੇ ਯੂਥ ਵਿੰਗ ਦੇ ਉਪਰਾਲੇ ਦੀ ਸਲਾਘਾ ਕਰਦੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿਚ ਜੁੱਟ ਜਾਣ ਦੀ ਅਪੀਲ ਕੀਤੀ। ਮਲੂਕਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਜਾਂ ਹਲਕਾ ਪੱਧਰੀ ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠ ਸਾਬਿਤ ਕਰਦੇ ਹਨ ਕਿ ਅਗਲੀ ਸਰਕਾਰ ਅਕਾਲੀ ਦੀ ਹੀ ਬਣੇਗੀ। ਇਸ ਮੌਕੇ ਡਾ. ਪਰਨੀਤ ਕੌਰ ਦਿਉਲ, ਗੁਰਤੇਜ ਸਿੰਘ ਚਾਨੀ, ਬਿੰਦਰ ਸਿੰਘ ਭਾਈਕੇ, ਰਛਪਾਲ ਸਿੰਘ ਨਿੱਕਾ, ਮਿਸਤਰੀ ਨਿਰਮਲ ਸਿੰਘ, ਹਰਦੇਵ ਸਿੰਘ ਗੋਗੀ, ਸੁਖਜਿੰਦਰ ਸਿੰਘ ਖਹਿਰਾ, ਸੁਖਮੰਦਰ ਸਿੰਘ ਅਕਾਲ ਵਾਲੇ, ਰਘਵੀਰ ਸਿੰਘ ਕਾਕਾ, ਕਰਨਦੀਪ ਸਿੰਘ ਦੂਆ, ਢਾਡੀ ਬਲਵਿੰਦਰ ਸਿੰਘ ਭਗਤਾ, ਦਲਜੀਤ ਸਿੰਘ ਭਗਤਾ, ਹਰਜਿੰਦਰ ਸਿੰਘ ਸਾਬਕਾ ਕੌਸਲਰ, ਸੁਖਮੰਦਰ ਸਿੰਘ ਭੋਲਾ, ਗੁਰਮੇਲ ਸਿੰਘ ਪ੍ਰਧਾਨ ਆਦਿ ਹਾਜਰ ਸਨ।