ਬਲਾਕ ਪੱਧਰੀ ਖੇਡਾਂ ‘ਚ ਮਲੂਕਾ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਬਲਾਕ ਪੱਧਰੀ ਖੇਡਾਂ ‘ਚ ਮਲੂਕਾ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Publish Date: Thu, 05 Nov 2026 04:28 PM (IST)
Updated Date: Thu, 05 Nov 2026 04:29 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਪ੍ਰਾਇਮਰੀ ਵਰਗ ਦੇ ਬਲਾਕ ਪੱਧਰੀ ਐਥਲੈਟਿਕਸ ਅਤੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿੱਚ ਕਈ ਪਹਿਲੇ ਅਤੇ ਦੂਜੇ ਸਥਾਨ ਹਾਸਲ ਕੀਤੇ। ਐਥਲੈਟਿਕਸ ਮੁਕਾਬਲਿਆਂ ਵਿਚ ਪ੍ਰਭਜੋਤ ਸਿੰਘ ਨੇ 100 ਮੀਟਰ ਦੌੜ ਅਤੇ ਰੀਲੇਅ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਨਵਦੀਪ ਸਿੰਘ ਨੇ 400 ਮੀਟਰ, 600 ਮੀਟਰ ਅਤੇ ਰੀਲੇਅ ਦੌੜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਫ਼ਤਿਹਵੀਰ ਸਿੰਘ ਨੇ 200 ਮੀਟਰ ਦੌੜ ਅਤੇ ਰੀਲੇਅ ਵਿਚ ਪਹਿਲਾ ਸਥਾਨ ਜਦਕਿ 400 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਐਸ਼ਵੀਰ ਕੌਰ ਨੇ ਰੀਲੇਅ ਦੌੜ ਅਤੇ 600 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਫੁੱਟਬਾਲ ਅਤੇ ਰੱਸਾ ਕੱਸੀ ਦੇ ਲੜਕਿਆਂ ਦੀਆਂ ਟੀਮਾਂ ਨੇ ਵੀ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਪ੍ਰਾਪਤੀ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰyਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਡੀ.ਪੀ.ਈ. ਸ਼ਮਸ਼ੇਰ ਸਿੰਘ ਨੇ ਵੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਵੱਖ-ਵੱਖ ਖੇਡਾਂ ਦੇ ਕੋਚਾਂ ਵੱਲੋਂ ਕਰਵਾਈ ਗਈ ਨਿਰੰਤਰ ਮਿਹਨਤ ਅਤੇ ਸਹੀ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।