ਮਾਲਵਾ ਕਾਲਜ ਦੇ ਬੀਸੀਏ ਚੌਥੇ ਸਮੈਸਟਰ ਦਾ 100 ਫੀਸਦੀ ਨਤੀਜਾ ਰਿਹਾ ਮਾਲਵਾ ਕਾਲਜ ਦੇ ਬੀਸੀਏ ਚੌਥੇ ਸਮੈਸਟਰ ਦਾ 100 ਫੀਸਦੀ ਨਤੀਜਾ ਰਿਹਾ
Publish Date: Mon, 02 Nov 2026 04:30 PM (IST)
Updated Date: Mon, 02 Nov 2026 04:32 PM (IST)
ਸੀਨੀਅਰ ਰਿਪੋਰਟਰ ਬਠਿੰਡਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਗਏ ਪ੍ਰੀਖਿਆ ਨਤੀਜਿਆਂ ਵਿਚ ਮਾਲਵਾ ਕਾਲਜ, ਬਠਿੰਡਾ ਦੇ ਬੀਸੀਏ ਦੂਜੇ ਸਾਲ (ਚੌਥੇ ਸਮੈਸਟਰ) ਦੇ ਵਿਦਿਆਰਥੀਆਂ ਨੇ 100 ਫੀਸਦੀ ਸਫਲਤਾ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਵਿਚ ਸਿਮਰਜੀਤ ਕੌਰ ਨੇ 85.29 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰਵਨੀਤ ਕੌਰ ਨੇ 84.7 ਫੀਸਦੀ ਅੰਕਾਂ ਨਾਲ ਦੂਜਾ ਅਤੇ ਨਵਜੋਤ ਕੌਰ ਨੇ 83 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਹੋਣਹਾਰ ਵਿਦਿਆਰਥਣਾਂ ਅਤੇ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਕਾਲਜ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੜਕੀਆਂ ਦੀ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਬੀਸੀਏ, ਬੀਬੀਏ, ਬੀਕਾਮ ਅਤੇ ਬੀਏ ਕੋਰਸਾਂ ਵਿਚ 50 ਫੀਸਦੀ ਫੀਸ ਰਿਆਇਤ ਦਿੱਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਲੜਕੀ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝੀ ਨਾ ਰਹੇ। ਕਾਲਜ ਪ੍ਰਬੰਧਕ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ ਤਿੰਨਾਂ ਹੋਣਹਾਰ ਵਿਦਿਆਰਥਣਾਂ ਨੂੰ ਆਗਾਮੀ ਸਾਲਾਨਾ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।