ਮਾਲਵਾ ਸੱਭਿਆਚਾਰਕ ਮੰਚ ਵੱਲੋਂ ਪਹਿਲੇ ਸੱਭਿਆਚਾਰਕ ਮੇਲੇ ਦਾ ਪੋਸਟਰ ਰਿਲੀਜ਼
ਮਾਲਵਾ ਸੱਭਿਆਚਾਰਕ ਮੰਚ ਵੱਲੋਂ ਪਹਿਲੇ ਸੱਭਿਆਚਾਰਕ ਮੇਲੇ ਦਾ ਪੋਸਟਰ ਰਿਲੀਜ਼
Publish Date: Mon, 14 Sep 2026 04:19 PM (IST)
Updated Date: Mon, 14 Sep 2026 04:20 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਮਾਲਵਾ ਸੱਭਿਆਚਾਰਕ ਮੰਚ ਭੁੱਚੋ ਮੰਡੀ ਵੱਲੋਂ ਪੰਜਾਬੀ ਸੱਭਿਆਚਾਰ, ਲੋਕ ਕਲਾਵਾਂ ਅਤੇ ਅਮੀਰ ਵਿਰਸੇ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਪਹਿਲੇ ਸੱਭਿਆਚਾਰਕ ਮੇਲੇ ਦਾ ਪੋਸਟਰ ਅੱਜ ਰਿਲੀਜ਼ ਕੀਤਾ ਗਿਆ। ਇਹ ਮੇਲਾ 20 ਸਤੰਬਰ ਨੂੰ ਸਥਾਨਕ ਦਾਣਾ ਮੰਡੀ ਵਿਚ ਨੇੜੇ ਪੰਚਾਇਤੀ ਧਰਮਸ਼ਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਪੋਸਟਰ ਰਿਲੀਜ਼ ਕਰਨ ਦੀ ਰਸਮ ਨਗਰ ਕੌਂਸਲ ਭੁੱਚੋ ਮੰਡੀ ਦੇ ਸਾਬਕਾ ਪ੍ਰਧਾਨ ਜੋਨੀ ਬਾਂਸਲ, ਐੱਮਸੀ ਆਤਮਾ ਸਿੰਘ, ਐਮਸੀ ਸੰਤੋਖ ਸਿੰਘ ਜੁਗਨੂ, ਪਵਿੱਤਰ ਸਿੰਘ ਅਤੇ ਸੰਜੀਵ ਕੁਮਾਰ ਵੱਲੋਂ ਕੀਤੀ ਗਈ। ਇਸ ਮੌਕੇ ਮੰਚ ਦੇ ਆਗੂ ਕੈਪਟਨ ਭੋਲਾ ਸਿੰਘ, ਹਰਮੇਲ ਸਾਗਰ, ਬੱਗੜ ਖਾਨ, ਫੱਕੜ, ਕੁਲਦੀਪ ਨਥਾਣਾ, ਸੁਖਵਿੰਦਰ ਸਿੰਘ ਸਰਾਂ ਅਤੇ ਗੁਰਵਾਜ ਗਿੱਲ ਆਦਿ ਹਾਜ਼ਰ ਸਨ। ਇਸ ਮੌਕੇ ਕਲੱਬ ਵੱਲੋਂ ਲੋਕਾਂ ਨੂੰ ਸੱਭਿਆਚਾਰਕ ਮੇਲੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ। ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਰੰਗਮੰਚ ਦੀਆਂ ਪੇਸ਼ਕਾਰੀਆਂ ਸਮੇਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਸਿੱਧਾ ਪ੍ਰਸਾਰਨ ਵੀ ਲਾਈਵ ਦਿਖਾਇਆ ਜਾਵੇਗਾ।