- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪਰਸਰਾਮ ਨਗਰ ਦੀ ਗਲੀ ਨੰਬਰ 6 ਵਿਚ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਇਕ ਵਿਅਕਤੀ ਨੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਿਆ, ਜਦੋਂ ਪਰਿਵਾਰਕ ਮੈਂਬਰਾਂ ਨੇ ਕਮਰੇ ਵਿਚ ਨੌਜਵਾਨ ਨੂੰ ਪੱਖੇ ਨਾਲ ਲਟਕਦਾ ਦੇਖਿਆ। ਉਨ੍ਹਾਂ ਵੱਲੋਂ ਰੌਲਾ ਪਾਉਣ ’ਤੇ ਨੇੜੇ-ਤੇੜੇ ਦੇ ਲੋਕ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ, ਵਿਸ਼ਾਲ ਚੌਹਾਨ ਅਤੇ ਸੌਰਵ ਛਾਬੜਾ ਮੌਕੇ ’ਤੇ ਪਹੁੰਚੇ। ਇਸ ਦੌਰਾਨ ਥਾਣਾ ਕੈਨਾਲ ਦੀ ਪੁਲਿਸ ਵੀ ਘਟਨਾ ਸਥਾਨ ’ਤੇ ਪਹੁੰਚ ਗਈ।