ਮਨਜੀਤ ਬਿੱਟੀ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਮਨਜੀਤ ਬਿੱਟੀ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
Publish Date: Sat, 17 Oct 2026 04:32 PM (IST)
Updated Date: Sat, 17 Oct 2026 04:33 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਬਠਿੰਡਾ ਪਹੁੰਚੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦਾ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਸਮੇਤ ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਮਨਜੀਤ ਸਿੰਘ ਬਿੱਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਬਿੱਟੀ ਨੇ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀ ਮਜ਼ਬੂਤੀ, ਪੰਜਾਬ ਦੇ ਹਿੱਤਾਂ ਦੀ ਰਾਖੀ ਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਉਪਰੰਤ ਰਾਮਪੁਰਾ ਫੂਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਬਿੱਟੀ ਨੇ ਕਿਹਾ ਕਿ ਉਹ ਹਲਕਾ ਰਾਮਪੁਰਾ ਫੂਲ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੇ ਹਨ। ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਨਾਲ ਲੈ ਕੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਸੂਬੇ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਪਾਰਟੀ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਾਲਾਤ ਅਤੇ ਦੂਜੀਆਂ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ, ਜਿਸ ਕਾਰਨ ਉਹ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ। ਮਨਜੀਤ ਸਿੰਘ ਬਿੱਟੀ ਨੇ ਦਾਅਵਾ ਕੀਤਾ ਕਿ ਲੋਕਾਂ ਦੇ ਪਿਆਰ, ਪਾਰਟੀ ਵਰਕਰਾਂ ਦੀ ਮਿਹਨਤ ਤੇ ਆਗੂਆਂ ਦੀ ਇਕਜੁੱਟਤਾ ਸਦਕਾ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦਾ ਵਿਸ਼ਵਾਸ ਜਿੱਤਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਦੀ ਰਹੇਗੀ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਅਤੇ ਪੰਜਾਬ ਦੇ ਲੋਕ ਹਨ। ਉਨ੍ਹਾਂ ਕਿਹਾ ਕਿ ਸਾਥੀਆਂ ਦੇ ਸਹਿਯੋਗ ਨਾਲ ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ-ਹਿੱਤਾਂ ਲਈ ਕੰਮ ਕਰਨ ਦੇ ਯਤਨ ਲਗਾਤਾਰ ਜਾਰੀ ਰਹਿਣਗੇ।