ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦਾ ਦਾਅਵਾ :- ਰੁਪਿੰਦਰ ਕੌਰ ਗਿੱਲ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦਾ ਦਾਅਵਾ :- ਰੁਪਿੰਦਰ ਕੌਰ ਗਿੱਲ
Publish Date: Thu, 05 Nov 2026 04:40 PM (IST)
Updated Date: Thu, 05 Nov 2026 04:41 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਦਾ ਵਿਸਥਾਰ ਕਰਨ ਲਈ ਸਿੱਖਿਆ ਕ੍ਰਾਂਤੀ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੌੜ ਖੁਰਦ ਵਿਖੇ ਬੱਚਿਆਂ ਲਈ ਤਿਆਰ ਕੀਤੀ ਗਈ ਆਧੁਨਿਕ ਲੈਬ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਮੌੜ ਹਲਕੇ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰੀਬਨ ਕੱਟ ਕੇ ਆਧੁਨਿਕ ਲੈਬ ਦਾ ਉਦਘਾਟਨ ਕੀਤਾ। ਇਸ ਮੌਕੇ ਪੱਥਰ ਰੱਖਣ ਦੀ ਰਸਮ ਅਦਾ ਕਰਦਿਆਂ ਰੁਪਿੰਦਰ ਕੌਰ ਗਿੱਲ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਅਸਲ ਬੁਨਿਆਦ ਹੁੰਦੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਕੂਲਾਂ ਦੇ ਮਾਹੌਲ ਨੂੰ ਹੋਰ ਵਧੀਆ ਬਣਾਉਣ ਲਈ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਵੀ ਬੇਹਤਰੀਨ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਦੇ ਦੌਰ ਵਿੱਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਮੇਂ ਦੀ ਸਭ ਤੋਂ ਮੁੱਖ ਲੋੜ ਹੈ, ਤਾਂ ਜੋ ਉਹ ਚੰਗੀ ਪੜ੍ਹਾਈ-ਲਿਖਾਈ ਕਰਕੇ ਆਪਣੇ ਭਵਿੱਖ ਨੂੰ ਸੁਨਹਿਰੀ ਤੇ ਬਿਹਤਰ ਬਣਾ ਸਕਣ। ਸਮਾਗਮ ਦੀ ਸ਼ੁਰੂਆਤ ਵਿਚ ਸਕੂਲ ਇੰਚਾਰਜ ਨੀਤੂ ਬਾਲਾ ਨੇ ਮੁੱਖ ਮਹਿਮਾਨ ਰੁਪਿੰਦਰ ਕੌਰ ਗਿੱਲ ਦਾ ਨਿੱਘਾ ਸਵਾਗਤ ਕੀਤਾ ਅਤੇ ਸਕੂਲ ਦੀ ਪ੍ਰਗਤੀ ਵਿੱਚ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਧਿਆਨ ਸਿੰਘ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ, ਸੈਕਟਰੀ ਨਛੱਤਰ ਸਿੰਘ ਮਾਨਸ਼ਾਹੀਆ, ਕੋਚ ਕੁਲਦੀਪ ਸਿੰਘ ਮਾਨ, ਹਰਤੇਜ ਸਿੰਘ ਮਾਨ, ਸਵਿੰਦਰਪਾਲ ਸਿੰਘ ਮਾਨ, ਸੁਖਬੀਰ ਸਿੰਘ ਜੋਧਪੁਰ, ਜਸਬੀਰ ਸਿੰਘ ਗਿੱਲ, ਬਿਕਰ ਸਿੰਘ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।