ਪੰਜਾਬ ਦੀ ਤਰੱਕੀ ਲਈ ਮਾਨ ਸਰਕਾਰ ਵਚਨਬੱਧ : ਚੇਅਰਮੈਨ ਨਵਦੀਪ ਜੀਦਾ ਪੰਜਾਬ ਦੀ ਤਰੱਕੀ ਲਈ ਮਾਨ ਸਰਕਾਰ ਵਚਨਬੱਧ : ਚੇਅਰਮੈਨ ਨਵਦੀਪ ਜੀਦਾ
Publish Date: Tue, 17 Nov 2026 04:54 PM (IST)
Updated Date: Tue, 17 Nov 2026 04:54 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਆਮ ਆਦਮੀ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਅੱਜ ਪਿੰਡ ਬੁੱਗਰਾਂ ਵਿਖੇ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਐਡਵੋਕੇਟ ਨਵਦੀਪ ਸਿੰਘ ਜੀਦਾ ਵੱਲੋਂ ਪਾਰਟੀ ਦੇ ਜੁਝਾਰੂ ਅਤੇ ਮਿਹਨਤੀ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੀ ਮਜ਼ਬੂਤੀ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਨਵਦੀਪ ਸਿੰਘ ਜੀਦਾ ਨੇ ਪਾਰਟੀ ਵਰਕਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੇ ਸੁਝਾਅ ਅਤੇ ਵਿਚਾਰ ਸੁਣੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹੁੰਦੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਅਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਵਿਕਾਸ, ਸਿੱਖਿਆ, ਸਿਹਤ ਸਹੂਲਤਾਂ ਅਤੇ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਉਪਰਾਲਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਪਾਰਟੀ ਵਰਕਰਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਵਰਕਰ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪਾਰਟੀ ਦੇ ਸਾਥੀਆਂ ਵੱਲੋਂ ਮਿਲ ਰਿਹਾ ਪਿਆਰ, ਸਹਿਯੋਗ ਅਤੇ ਹੌਸਲਾ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਸਮੂਹ ਸਾਥੀਆਂ ਨੂੰ ਇਕਜੁੱਟ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ।