ਆਗੂਆਂ ਨੇ ਮਨਪ੍ਰੀਤ ਬਾਦਲ ਨੂੰ ਦਿੱਤੀ ਵਧਾਈ ਮੋਹਨ ਲਾਲ, ਸ਼ਾਮ ਸੁੰਦਰ ਸਮੇਤ ਕਈ ਆਗੂਆਂ ਨੇ ਮਨਪ੍ਰੀਤ ਬਾਦਲ ਨੂੰ ਦਿੱਤੀ ਵਧਾਈ
Publish Date: Thu, 20 Aug 2026 07:31 PM (IST)
Updated Date: Fri, 21 Aug 2026 04:07 AM (IST)
ਫੋਟੋ : 37 ਕੈਪਸ਼ਨ : ਮਨਪ੍ਰੀਤ ਬਾਦਲ ਨੂੰ ਵਧਾਈ ਦੇਣ ਦੌਰਾਨ ਉਨ੍ਹਾਂ ਦੇ ਨਾਲ ਐਡਵੋਕੇਟ ਮੋਹਨ ਲਾਲ ਗਰਗ, ਸ਼ਾਮ ਸੁੰਦਰ ਅਗਰਵਾਲ ਅਤੇ ਹੋਰ ਨੇਤਾ। ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਭਾਰਤੀ ਜਨਤਾ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵਧਾਈ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਾਰਟੀ ਦੇ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਸ਼ੁਭਚਿੰਤਕਾਂ ਵਿਚ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਿਯੁਕਤੀ ਦੇ ਤੀਜੇ ਦਿਨ ਵੀ ਪਿੰਡ ਬਾਦਲ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਪਹੁੰਚੇ। ਇਸ ਦੌਰਾਨ ਬਠਿੰਡਾ ਤੋਂ ਭਾਜਪਾ ਦੇ ਕੌਮੀ ਕੌਂਸਲ ਮੈਂਬਰ ਐਡਵੋਕੇਟ ਮੋਹਨ ਲਾਲ ਗਰਗ, ਕੇਂਦਰੀ ਮੰਡਲ ਪ੍ਰਧਾਨ ਸ਼ਾਮ ਸੁੰਦਰ ਅਗਰਵਾਲ, ਸੂਬਾ ਕਮੇਟੀ ਮੈਂਬਰ ਰਾਜੇਸ਼ ਨੋਨੀ, ਨਰਿੰਦਰ ਮਿੱਤਲ ਸਮੇਤ ਕਈ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਮਿਲਣ ਪਹੁੰਚੇ। ਆਗੂਆਂ ਨੇ ਉਨ੍ਹਾਂ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਰਾਜਨੀਤਿਕ ਭਵਿੱਖ ਦੀ ਕਾਮਨਾ ਕੀਤੀ। ਭਾਜਪਾ ਆਗੂਆਂ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਨਾਲ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ। ਮਨਪ੍ਰੀਤ ਸਿੰਘ ਬਾਦਲ ਨੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦੀ ਦੇ ਵਿਸਥਾਰ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।