ਖੇਡਾਂ ’ਚ ਮਾਸਟਰ ਸੰਤੋਸ਼ ਕੁਮਾਰ ਨੇ ਜਿੱਤੇ ਦੋ ਗੋਲਡ ਮੈਡਲ ਜ਼ਿਲ੍ਹਾ ਖੇਡਾਂ ‘ਵਤਨ ਪੰਜਾਬ ਦੀਆਂ’ ਵਿਚ ਮਾਸਟਰ ਸੰਤੋਸ਼ ਕੁਮਾਰ ਨੇ ਜਿੱਤੇ ਦੋ ਗੋਲਡ ਮੈਡਲ
Publish Date: Sat, 03 Oct 2026 04:47 PM (IST)
Updated Date: Sun, 04 Oct 2026 04:05 AM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਜ਼ਿਲ੍ਹਾ ਪੱਧਰੀ ਖੇਡਾਂ ‘ਵਤਨ ਪੰਜਾਬ ਦੀਆਂ’ ਦਾ ਆਯੋਜਨ ਸਪੋਰਟਸ ਸਕੂਲ ਘੁੱਦਾ ਵਿਖੇ ਕੀਤਾ ਗਿਆ। ਇਨ੍ਹਾਂ ਖੇਡਾਂ ਦੌਰਾਨ ਵੈਟਰਨ ਐਥਲੀਟ ਮਾਸਟਰ ਸੰਤੋਸ਼ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਅਤੇ 400 ਮੀਟਰ ਦੌੜ ਵਿੱਚ ਦੋ ਗੋਲਡ ਮੈਡਲ ਜਿੱਤ ਕੇ ਆਪਣੇ ਪਿੰਡ ਕੋਟ ਬਖਤੂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਮਾਸਟਰ ਸੰਤੋਸ਼ ਕੁਮਾਰ ਵੱਲੋਂ ਦੋਵੇਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੋ ਗੋਲਡ ਮੈਡਲ ਜਿੱਤ ਕੇ ਪਿੰਡ ਕੋਟ ਬਖਤੂ ਪਹੁੰਚਣ ’ਤੇ ਪਿੰਡ ਦੇ ਮੋਹਤਬਰਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਚੇਅਰਮੈਨ ਜਗਮਿੰਦਰ ਸਿੰਘ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਮੰਜੂਦਾ, ਸਰਪੰਚ ਪ੍ਰਗਟ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਵੇਦ ਪ੍ਰਮੀ, ਸਾਬਕਾ ਬਲਾਕ ਸੰਮਤੀ ਮੈਂਬਰ ਧੀਰਾ ਸਿੰਘ, ਸਾਬਕਾ ਸਰਪੰਚ ਚਰਨਜੀਤ ਸਿੰਘ, ਕਾਨੂੰਗੋ ਜਗਦੀਪ ਸਿੰਘ, ਬਲਾਕ ਪ੍ਰਧਾਨ ਦਵਿੰਦਰ ਸਿੰਘ, ਸੂਬੇਦਾਰ ਦਵਿੰਦਰ ਸਿੰਘ, ਇੰਸਪੈਕਟਰ ਰਾਜਿੰਦਰ ਬਾਵਾ, ਪ੍ਰਿੰਸੀਪਲ ਕਰਮਜੀਤ ਸਿੰਘ, ਮੈਡਮ ਬੇਅੰਤ ਕੌਰ, ਮੈਡਮ ਰਾਜਵੀਰ ਕੌਰ ਸਮੇਤ ਸਮੂਹ ਸਟਾਫ ਅਤੇ ਪਿੰਡ ਵਾਸੀਆਂ ਨੇ ਮਾਸਟਰ ਸੰਤੋਸ਼ ਕੁਮਾਰ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਮੋਹਤਬਰਾਂ ਨੇ ਕਿਹਾ ਕਿ ਮਾਸਟਰ ਸੰਤੋਸ਼ ਕੁਮਾਰ ਵੱਲੋਂ ਵੈਟਰਨ ਵਰਗ ਵਿੱਚ ਉਮਰ ਦੀ ਪਰਵਾਹ ਕੀਤੇ ਬਿਨਾਂ ਖੇਡਾਂ ਪ੍ਰਤੀ ਦਿਖਾਇਆ ਜਾ ਰਿਹਾ ਜਜ਼ਬਾ ਨੌਜਵਾਨਾਂ ਸਮੇਤ ਹਰ ਵਰਗ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮਾਸਟਰ ਸੰਤੋਸ਼ ਕੁਮਾਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਪਿੰਡ ਦਾ ਨਾਮ ਰੌਸ਼ਨ ਕਰਨਗੇ।