ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਬੀਐੱਸਸੀ ਭਾਗ ਪਹਿਲਾ ਦਾ ਨਤੀਜਾ ਰਿਹਾ 100 ਫੀਸਦੀ ਸ਼ਾਨਦਾਰ
Publish Date: Fri, 20 Nov 2026 06:52 PM (IST)
Updated Date: Fri, 20 Nov 2026 06:55 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ , ਤਲਵੰਡੀ ਸਾਬੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦੇ ਪ੍ਰਿੰਸੀਪਲ ਡਾ. ਮਨੋਰਮਾ ਸਮਾਘ ਦੀ ਸੁਚੱਜੀ ਅਗਵਾਈ ਹੇਠ ਕਾਲਜ ਨੇ ਅਕਾਦਮਿਕ ਖੇਤਰ ਵਿੱਚ ਵੱਡੀ ਮੱਲ ਮਾਰੀ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀਐੱਸਸੀ ਭਾਗ ਪਹਿਲਾ (ਸਮੈਸਟਰ ਪਹਿਲਾ, ਦਸੰਬਰ 2025) ਦੇ ਪ੍ਰੀਖਿਆ ਨਤੀਜਿਆਂ ਵਿੱਚ ਕਾਲਜ ਦਾ ਨਤੀਜਾ ਸ਼ਾਨਦਾਰ ਰਹਿੰਦਿਆਂ 100 ਫੀਸਦੀ ਰਿਹਾ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਨੇ ਹੋਣਹਾਰ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਹੋਰ ਵੀ ਉੱਚੇ ਨਿਸ਼ਾਨੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਇਤਿਹਾਸਕ ਪ੍ਰਾਪਤੀ ਦਾ ਸਿਹਰਾ ਪ੍ਰਿੰਸੀਪਲ ਨੇ ਕਾਲਜ ਦੇ ਮਿਹਨਤੀ ਅਤੇ ਸਮਰਪਿਤ ਸਟਾਫ਼ ਮੈਂਬਰਾਂ ਦੇ ਸਿਰ ਬੰਨ੍ਹਿਆ। ਨਤੀਜਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਾਲਜ ਰਜਿਸਟ੍ਰਾਰ ਪ੍ਰੋ. ਬਿਪਨ ਉੱਪਲ ਅਤੇ ਵਿਭਾਗ ਮੁਖੀ ਡਾ. ਨਵਨੀਤ ਦਾਬੜਾ ਨੇ ਦੱਸਿਆ ਕਿ ਹਰਪ੍ਰੀਤ ਕੌਰ ਨੇ 9.73 ਐੱਸਜੀਪੀਏ ਅੰਕ ਹਾਸਲ ਕਰ ਕੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਮਨਦੀਪ ਕੌਰ ਨੇ 9.33 ਐੱਸਜੀਪੀਏ ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ। ਹੈਵਨਪ੍ਰੀਤ ਕੌਰ ਨੇ 9.13 ਐੱਸਜੀਪੀਏ ਅੰਕ ਲੈ ਕੇ ਤੀਜਾ ਸਥਾਨ ਮੱਲਿਆ।