ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਬੀਐੱਸਸੀ ਸਮੈਸਟਰ ਤੀਜਾ ਦਾ ਨਤੀਜਾ 100 ਫ਼ੀਸਦੀ
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਬੀਐੱਸਸੀ ਸਮੈਸਟਰ ਤੀਜਾ ਦਾ ਨਤੀਜਾ 100 ਫ਼ੀਸਦੀ
Publish Date: Sat, 10 Oct 2026 05:49 PM (IST)
Updated Date: Sat, 10 Oct 2026 05:50 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦੀਆਂ ਬੀਐੱਸਸੀ ਭਾਗ ਦੂਜਾ, ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਨੇ ਦਸੰਬਰ 2025 ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਹਾਸਲ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਵਿਦਿਆਰਥਣ ਅਰਸ਼ਦੀਪ ਕੌਰ ਨੇ 9.33 ਐਸਜੀਪੀਏ ਅੰਕ ਹਾਸਲ ਕਰਕੇ ਪਹਿਲਾ ਸਥਾਨ, ਅਮਨਜੋਤ ਕੌਰ ਨੇ 8.93 ਐਸਜੀਪੀਏ ਨਾਲ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ 8.81 ਐਸਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਦੀ ਇਸ ਅਕਾਦਮਿਕ ਪ੍ਰਾਪਤੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਕਾਲਜ ਦੀ ਪ੍ਰੋ. ਸ਼ਾਲਿਨੀ ਸਹਿਗਲ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਕਾਲਜ ਰਜਿਸਟ੍ਰਾਰ ਪ੍ਰੋ. ਬਿਪਨ ਉੱਪਲ ਅਤੇ ਵਿਭਾਗ ਮੁਖੀ ਡਾ. ਨਵਨੀਤ ਦਾਬੜਾ ਨੇ ਵੀ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਗੁਰਮੇਜ ਸਿੰਘ, ਪ੍ਰੋ. ਬਲਦੀਪ ਕੌਰ, ਪ੍ਰੋ. ਅਰਸ਼ਦੀਪ ਕੌਰ ਅਤੇ ਪ੍ਰੋ. ਯਾਦਵੀਰ ਕੌਰ ਹਾਜ਼ਰ ਸਨ।