- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਸੀਏ ਦੇ ਨਤੀਜੇ ’ਚ ਮਾਤਾ ਸੁੰਦਰੀ ਕਾਲਜ ਦੀ ਝੰਡੀ

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ,
ਰਾਮਪੁਰਾ ਫੂਲ
ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦਾ ਬੀਸੀਏ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਨਤੀਜੇ ਅਨੁਸਾਰ 14 ਵਿਦਿਆਰਥਣਾਂ ਨੇ 91 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ।
ਕਾਲਜ ਦੇ ਕੰਪਿਊਟਰ ਵਿਭਾਗ ਦੀ ਮੁਖੀ ਪ੍ਰੋ. ਰਣਜੀਤ ਕੌਰ ਨੇ ਦੱਸਿਆ ਕਿ ਅਰਸ਼ਪ੍ਰੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ 95 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਮਨਪ੍ਰੀਤ ਕੌਰ, ਸੁਖਪ੍ਰੀਤ ਕੌਰ, ਜੋਤੀ ਕੌਰ ਅਤੇ ਸੁਮਨਪ੍ਰੀਤ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਸ਼ਨਦੀਪ ਕੌਰ, ਖੁਸ਼ਪ੍ਰੀਤ ਕੌਰ, ਪ੍ਰਨੀਤ ਕੌਰ, ਲਵਪ੍ਰੀਤ ਕੌਰ, ਅਨਮੋਲਪ੍ਰੀਤ ਕੌਰ ਤੇ ਅਸ਼ੀਤਾ ਸਮੇਤ ਵਿਦਿਆਰਥਣਾਂ ਨੇ 91 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਕਾਲਜ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ।
ਇਸ ਸ਼ਾਨਦਾਰ ਨਤੀਜੇ ’ਤੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਅਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਸੰਸਥਾ ਵੱਲੋਂ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਹਿ-ਵਿਦਿਅਕ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ। ਡਾਇਰੈਕਟਰ ਸਿੰਬਲਜੀਤ ਕੌਰ, ਖ਼ਜ਼ਾਨਚੀ ਪ੍ਰਸ਼ੋਤਮ ਕੌਰ ਤੇ ਦ ਪੋਲਰ ਸਟਾਰ ਸਕੂਲ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।