ਬੀਕਾਮ ਦੇ ਨਤੀਜੇ ’ਚ ਮਾਤਾ ਸੁੰਦਰੀ ਕਾਲਜ ਦੀ ਝੰਡੀ ਬੀਕਾਮ ਦੇ ਨਤੀਜੇ ’ਚ ਮਾਤਾ ਸੁੰਦਰੀ ਕਾਲਜ ਦੀ ਝੰਡੀ
Publish Date: Tue, 03 Nov 2026 04:22 PM (IST)
Updated Date: Tue, 03 Nov 2026 04:23 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਢੱਡੇ ਸਥਿਤ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਧੀਨ ਚੱਲ ਰਹੇ ਮਾਤਾ ਸੁੰਦਰੀ ਗਰਲਜ਼ ਕਾਲਜ ਦਾ ਬੀਕਾਮ. ਭਾਗ ਦੂਜਾ, ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਨਤੀਜੇ ਵਿਚ ਕਿਰਨਜੀਤ ਕੌਰ ਅਤੇ ਲਵਪ੍ਰੀਤ ਕੌਰ ਨੇ 94.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲਵਪ੍ਰੀਤ ਸ਼ਰਮਾ ਨੇ 93.30 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਖਦੀਪ ਕੌਰ ਨੇ 91.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਾਮਰਸ ਦੀ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਹਰਸ਼ ਰਾਣੀ ਨੇ ਨਤੀਜੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਵਿਦਿਆਰਥਣਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ਦੀ ਪੋਲਰ ਸਟਾਰ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਨੇ ਵੀ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਰਵਿੰਦਰ ਕੁਮਾਰ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਰਣਜੀਤ ਕੌਰ, ਪ੍ਰੋ. ਰਾਜਬਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਵੀਰਪਾਲ ਕੌਰ, ਪ੍ਰੋ. ਅਨਮੋਲ ਮਾਨ, ਪ੍ਰੋ. ਵੰਦਨਾ ਰਾਣੀ, ਪ੍ਰੋ. ਕਿਰਨ ਜੋਤ ਸ਼ਰਮਾ, ਪ੍ਰੋ. ਹਰਮਨਦੀਪ ਕੌਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।