ਮਾਤਾ ਸੁੰਦਰੀ ਕਾਲਜ ਦੀਆਂ ਖਿਡਾਰਨਾਂ ਨੇ ਜਿੱਤੇ ਅੱਠ ਤਗਮੇ ਮਾਤਾ ਸੁੰਦਰੀ ਕਾਲਜ ਦੀਆਂ ਖਿਡਾਰਨਾਂ ਨੇ ਜਿੱਤੇ ਅੱਠ ਤਗਮੇ
Publish Date: Thu, 01 Oct 2026 04:29 PM (IST)
Updated Date: Thu, 01 Oct 2026 04:31 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੀ ਇਕਾਈ ਮਾਤਾ ਸੁੰਦਰੀ ਕਾਲਜ ਦੀਆਂ ਖਿਡਾਰਨਾਂ ਨੇ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ਤਗਮੇ ਜਿੱਤੇ। ਇਨ੍ਹਾਂ ਵਿਚ ਤਿੰਨ ਸੋਨੇ, ਤਿੰਨ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਸ਼ਾਮਲ ਹਨ। ਇਸ ਤੋਂ ਇਲਾਵਾ ਤਿੰਨ ਖਿਡਾਰਨਾਂ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਖੇਡ ਵਿਭਾਗ ਦੇ ਮੁਖੀ ਪ੍ਰੋ. ਜਸਵਿੰਦਰ ਸਿੰਘ ਨੇ ਦੱਸਿਆ ਕਿ ਅਮਿਤ ਕੌਰ ਨੇ 65 ਕਿਲੋਗ੍ਰਾਮ, ਭਵਨਜੋਤ ਕੌਰ ਨੇ 69 ਕਿਲੋਗ੍ਰਾਮ ਅਤੇ ਸੁਖਮਨਪ੍ਰੀਤ ਕੌਰ ਨੇ 73 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨੇ ਦੇ ਤਗਮੇ ਜਿੱਤੇ। ਸਮਰਪ੍ਰੀਤ ਕੌਰ ਨੇ 49 ਕਿਲੋਗ੍ਰਾਮ, ਹਰਮਨਜੋਤ ਕੌਰ ਨੇ 65 ਕਿਲੋਗ੍ਰਾਮ ਅਤੇ ਪਰਨੀਤ ਕੌਰ ਨੇ 53 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦੇ ਤਗਮੇ ਹਾਸਲ ਕੀਤੇ। ਇਸੇ ਤਰ੍ਹਾਂ ਸਕੂਲ ਦੀਆਂ ਵਿਦਿਆਰਥਣਾਂ ਜਸਵਿੰਦਰ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਕਾਂਸੀ ਦੇ ਤਗਮੇ ਜਿੱਤੇ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ, ਐਮ.ਡੀ. ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ ਜਾ ਰਹੀ ਹੈ। ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਖਿਡਾਰਨਾਂ ਨੂੰ ਲੋੜੀਂਦੀਆਂ ਸਹੂਲਤਾਂ ਅਤੇ ਵਿਸ਼ੇਸ਼ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਪ੍ਰੋ. ਕਰਨਵੀਰ ਸਿੰਘ ਅਤੇ ਮੈਡਮ ਸਤਵੀਰ ਕੌਰ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਡਾਇਰੈਕਟਰ ਸਿੰਬਲਜੀਤ ਕੌਰ, ਖ਼ਜ਼ਾਨਚੀ ਪ੍ਰਸ਼ੋਤਮ ਕੌਰ ਅਤੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਨੇ ਵੀ ਜੇਤੂ ਖਿਡਾਰਨਾਂ ਅਤੇ ਕੋਚਿੰਗ ਸਟਾਫ਼ ਨੂੰ ਵਧਾਈ ਦਿੱਤੀ।