ਬੀਕਾਮ ਦੇ ਨਤੀਜਿਆਂ ’ਚ ਮਾਤਾ ਸੁੰਦਰੀ ਗਰੁੱਪ ਮੋਹਰੀ ਬੀਕਾਮ ਦੇ ਨਤੀਜਿਆਂ ’ਚ ਮਾਤਾ ਸੁੰਦਰੀ ਗਰੁੱਪ ਮੋਹਰੀ
Publish Date: Tue, 13 Oct 2026 04:06 PM (IST)
Updated Date: Tue, 13 Oct 2026 04:09 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਦੇ ਡਿਗਰੀ ਕਾਲਜ ਦੇ ਬੀਕਾਮ ਦੇ ਨਤੀਜੇ ਸ਼ਾਨਦਾਰ ਰਹੇ। ਬੀਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਵਿਚ 100 ਫ਼ੀਸਦੀ ਵਿਦਿਆਰਥੀ ਪਾਸ ਹੋਏ ਤੇ ਹਰੇਕ ਵਿਦਿਆਰਥੀ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਪਹਿਲੇ ਸਮੈਸਟਰ ਵਿਚ ਨਵਰੀਤ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਮਨਵੀਰ ਕੌਰ ਬੋਪਾਰਾਏ, ਜੈਸਮਿਨ ਕੌਰ, ਜਸਪ੍ਰੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ 92.3 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਨਵਜੋਤ ਕੌਰ, ਖੁਸ਼ਪ੍ਰੀਤ ਕੌਰ ਅਤੇ ਲਛਮੀ ਬਾਈ ਨੇ 91 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਬੀਕਾਮ ਭਾਗ ਤੀਜਾ ਦੇ ਨਤੀਜੇ ’ਚ ਰਾਮਦੀਪ ਕੌਰ ਨੇ 82 ਫ਼ੀਸਦੀ ਅੰਕਾਂ ਨਾਲ ਪਹਿਲਾ ਜਦਕਿ ਮਨਦੀਪ ਕੌਰ ਤੇ ਰਾਮਦੀਪ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ, ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਹਰਸ਼ ਰਾਣੀ, ਡਾਇਰੈਕਟਰ ਸਿੰਬਲਜੀਤ ਕੌਰ, ਖ਼ਜ਼ਾਨਚੀ ਪ੍ਰਸ਼ੋਤਮ ਕੌਰ, ਦੀ ਪੋਲਰ ਸਟਾਰ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਤੇ ਕਾਲਜ ਦਾ ਸਟਾਫ਼ ਹਾਜ਼ਰ ਸੀ।