ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੇਅਰ ਪਦਮਜੀਤ ਸਿੰਘ ਮਹਿਤਾ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Publish Date: Tue, 08 Sep 2026 05:17 PM (IST)
Updated Date: Tue, 08 Sep 2026 05:19 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅੱਜ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਆਪਣੇ ਵਾਰਡ ਨੰਬਰ 46 ਤੋਂ ਸ੍ਰੀ ਵਰਿੰਦਾਵਨ ਧਾਮ ਅਤੇ ਮਥੁਰਾ ਧਾਮ ਦੀ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਨੂੰ ਸੁਖਾਲਾ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪ੍ਰਮੁੱਖ ਤੀਰਥ ਸਥਾਨਾਂ ਦੀ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਹੈ। ਮੇਅਰ ਨੇ ਰਵਾਨਗੀ ਤੋਂ ਪਹਿਲਾਂ ਸ਼ਰਧਾਲੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨਾਲ ਚੇਅਰਮੈਨ ਰਾਜਨ ਅਮਰਦੀਪ ਸਿੰਘ, ਕੌਂਸਲਰ ਬਲਵਿੰਦਰ ਸਿੰਘ ਬਿੰਦਰ, ਕੌਂਸਲਰ ਸੋਨੀ ਪ੍ਰਧਾਨ, ਬਲਾਕ ਪ੍ਰਧਾਨ ਰਵੀ ਕੁਮਾਰ, ਪੰਕਜ ਕੁਮਾਰ, ਯਾਦਵਿੰਦਰ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।