ਬੂਥ ਪੱਧਰ ’ਤੇ ਅਕਾਲੀ ਦਲ ਦੀ ਜਥੇਬੰਦੀ ਮਜ਼ਬੂਤ ਕਰਨ ਲਈ ਮੀਟਿੰਗਾਂ
ਬੂਥ ਪੱਧਰ ’ਤੇ ਅਕਾਲੀ ਦਲ ਦੀ ਜਥੇਬੰਦੀ ਮਜ਼ਬੂਤ ਕਰਨ ਲਈ ਮੀਟਿੰਗਾਂ
Publish Date: Sat, 26 Sep 2026 04:07 PM (IST)
Updated Date: Sat, 26 Sep 2026 04:09 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਬਠਿੰਡਾ ਦਿਹਾਤੀ ਵਿੱਚ ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਸਰਕਲ ਘੁੱਦਾ ਦੇ ਪਿੰਡ ਘੁੱਦਾ, ਬਾਹੋ ਯਾਤਰੀ, ਜੈ ਸਿੰਘ ਵਾਲਾ, ਨਰੂਆਣਾ ਅਤੇ ਬੀੜ ਤਲਾਬ ਵਿਖੇ ਬੂਥ ਪੱਧਰ ਦੀਆਂ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਹ ਮੀਟਿੰਗਾਂ ਹਲਕਾ ਇੰਚਾਰਜ ਗੁਰਚਰਨ ਸਿੰਘ ਓਐਸਡੀ ਅਤੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਦੀ ਅਗਵਾਈ ਹੇਠ ਹੋਈਆਂ। ਮੀਟਿੰਗਾਂ ਦੌਰਾਨ ਪਾਰਟੀ ਆਗੂਆਂ ਨੇ ਵਰਕਰਾਂ ਨੂੰ ਬੂਥ ਪੱਧਰ ’ਤੇ ਜਥੇਬੰਦੀ ਮਜ਼ਬੂਤ ਕਰਨ, ਘਰ-ਘਰ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਆਗੂਆਂ ਨੇ ਕਿਹਾ ਕਿ ਹਰ ਵਰਕਰ ਆਪਣੇ ਬੂਥ ’ਤੇ ਸਰਗਰਮੀ ਨਾਲ ਕੰਮ ਕਰੇ। ਇਸ ਮੌਕੇ ਸਰਕਲ ਪ੍ਰਧਾਨ ਸੁਖਦੀਪ ਸਿੰਘ ਦੀਪਾ, ਰੇਸ਼ਮ ਸਿੰਘ ਸੰਗਤ, ਬਾਬੂ ਰਾਮ, ਅੰਮ੍ਰਿਤਪਾਲ ਸਿੰਘ, ਗੁਰਜੰਟ ਸਿੰਘ ਨਰੂਆਣਾ ਸਮੇਤ ਵੱਖ-ਵੱਖ ਵਿੰਗਾਂ ਦੇ ਆਗੂ, ਪਿੰਡਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਪਿੰਡਾਂ ਵਿੱਚ ਵੀ ਬੂਥ ਪੱਧਰ ਦੀਆਂ ਮੀਟਿੰਗਾਂ ਜਾਰੀ ਰਹਿਣਗੀਆਂ।