ਮਾਤਾ ਸੀਤਾ ਦੇਵੀ ਦੀ 15ਵੀਂ ਬਰਸੀ ਮੌਕੇ ਵਿਸ਼ਾਲ ਖੂਨਦਾਨ ਕੈਂਪ, 45 ਯੂਨਿਟ ਖੂਨ ਇਕੱਤਰ ਮਾਤਾ ਸੀਤਾ ਦੇਵੀ ਦੀ 15ਵੀਂ ਬਰਸੀ ਮੌਕੇ ਵਿਸ਼ਾਲ ਖੂਨਦਾਨ ਕੈਂਪ, 45 ਯੂਨਿਟ ਖੂਨ ਇਕੱਤਰ
Publish Date: Sat, 14 Nov 2026 04:39 PM (IST)
Updated Date: Sat, 14 Nov 2026 04:42 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ, ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟਸ ਐਂਡ ਡਰੱਗਿਸਟਸ (ਏਆਈਓਸੀਡੀ) ਦੇ ਕਾਰਜਕਾਰਨੀ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕਾਰਜਕਾਰਨੀ ਦੇ ਮੈਂਬਰ ਅਸ਼ੋਕ ਬਾਲਿਆਂਵਾਲੀ ਦੀ ਮਾਤਾ ਸਵਰਗਵਾਸੀ ਸੀਤਾ ਦੇਵੀ ਦੀ 15ਵੀਂ ਬਰਸੀ ਮੌਕੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ ਖੂਨਦਾਨੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ 45 ਯੂਨਿਟ ਖੂਨਦਾਨ ਕਰਕੇ ਸਵਰਗਵਾਸੀ ਸੀਤਾ ਦੇਵੀ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਂਪ ਦੀ ਸ਼ੁਰੂਆਤ ਅਸ਼ੋਕ ਬਾਲਿਆਂਵਾਲੀ ਨੇ ਖ਼ੁਦ ਖੂਨਦਾਨ ਕਰਕੇ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾਵਾਂ ਵਿੱਚੋਂ ਇੱਕ ਹੈ ਅਤੇ ਅਜਿਹੇ ਉਪਰਾਲੇ ਸਮਾਜ ਵਿੱਚ ਸੇਵਾ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਅਸ਼ੋਕ ਬਾਲਿਆਂਵਾਲੀ ਦੇ ਪੁੱਤਰ ਅਤੇ ਐਮਡੀ. ਮੈਡੀਸਨ ਡਾ. ਅਭਿਸ਼ੇਕ ਨੇ ਵੀ ਪਹਿਲੀ ਵਾਰ ਖੂਨਦਾਨ ਕੀਤਾ। ਉਨ੍ਹਾਂ ਆਪਣੀ ਦਾਦੀ ਦੀ ਯਾਦ ਨੂੰ ਨਮਨ ਕਰਦਿਆਂ ਖੂਨਦਾਨ ਨੂੰ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਦੱਸਿਆ। ਪਰਿਵਾਰ ਦੀ ਨਵੀਂ ਪੀੜ੍ਹੀ ਦੀ ਇਸ ਪਹਿਲਕਦਮੀ ਦੀ ਮੌਜੂਦ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ। ਬਾਲਿਆਂਵਾਲੀ ਨੇ ਕਿਹਾ ਕਿ ਕਿਸੇ ਲੋੜਵੰਦ ਨੂੰ ਸਮੇਂ ਸਿਰ ਮਿਲਣ ਵਾਲਾ ਖੂਨ ਉਸ ਦੀ ਜਾਨ ਬਚਾ ਸਕਦਾ ਹੈ। ਕੈਂਪ ਦੌਰਾਨ ਅਮਿਤ ਕਪੂਰ, ਕੇਕੇ ਮਹੇਸ਼ਵਰੀ, ਐਡਵੋਕੇਟ ਰਾਕੇਸ਼ ਗੁਪਤਾ, ਰਮੇਸ਼ ਗਰਗ, ਲਵਲੀਨ ਸਚਦੇਵਾ, ਰਜਿੰਦਰ ਸਿੰਗਲਾ, ਅਨਿਲ ਕੁਮਾਰ, ਮਨਦੀਪ ਜਿੰਦਲ, ਸ਼ਿਵਦੇਵ ਸਿੰਘ ਦੰਦੀਵਾਲ, ਬਾਲ ਮੁਕੰਦ ਗਰਗ, ਪ੍ਰੇਮ ਜਿੰਦਲ, ਪਵਨ ਗਰਗ, ਪਵਨ ਜਿੰਦਲ, ਵਿਜੇਂਦਰ ਸ਼ਰਮਾ, ਅਜੀਤ ਅਗਰਵਾਲ, ਵਿਜੇਪਾਲ ਸਿੰਘ ਚੌਧਰੀ, ਕ੍ਰਿਸ਼ਨ ਗੋਇਲ ਸਮੇਤ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ। ਇਸ ਮੌਕੇ ਖੂਨਦਾਨੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।